23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਗਵੰਤ ਮਾਨ ਕਾਂਗਰਸ ਬਾਰੇ ਝੂਠ ਫੈਲਾਅ ਰਹੇ-ਵੜਿੰਗ

ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖ਼ਾਰਜ ਕੀਤਾ ਹੈ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਚੱਲ ਰਹੀਆਂ ਸਾਰੀਆਂ ਮੁਫ਼ਤ ਯੋਜਨਾਵਾਂ ਬੰਦ ਕਰ ਦੇਵੇਗੀ। ਵੜਿੰਗ ਨੇ ਕਿਹਾ ਕਿ ਨਾ ਤਾਂ ਮਾਨ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਮੁਫ਼ਤ ਯੋਜਨਾਵਾਂ ਸ਼ੁਰੂ ਕਰਨ ਵਾਲੀ ਪਹਿਲੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਾਨ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਹੀ 200 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਸ਼ੁਰੂ ਕੀਤੀ ਸੀ ਅਤੇ ਲੋਕਾਂ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਵੀ ਮੁਆਫ਼ ਕੀਤੇ ਸਨ। ਉਨ੍ਹਾਂ ਕਿਹਾ ਕਿ ਮਾਨ ਆਪਣੀ ਸਰਕਾਰ ਦੀ ਡੁੱਬਦੀ ਬੇੜੀ ਦੇਖਦੇ ਹੋਏ ਕਾਂਗਰਸ ਬਾਰੇ ਝੂਠ ਫੈਲਾ ਰਹੇ ਹਨ।

ਪਿਛਲੀ ਖ਼ਬਰ ‘ਦੇਸ਼ ਬਚਾਓ ਮੋਰਚੇ’ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਲੈ ਕੇ ਕੱਢਿਆ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਘਰੇਲੂ ਸਾਮਾਨ ਨਾਲ ਨਿਖਾਰੋ ਸੁੰਦਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।