07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ-2 ਗੰਭੀਰ ਜ਼ਖ਼ਮੀ

ਅਜੀਤ ਡੈਸਕ 17-07-2026

ਮਾਛੀਵਾੜਾ ਸਾਹਿਬ, 16 ਜੁਲਾਈ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਮਾਛੀਵਾੜਾ ਤੋਂ ਯੂ. ਪੀ. ਗਏ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ 3 ਵਿਅਕਤੀਆਂ ਮਾਛੀਵਾੜਾ ਦੇ ਆੜ੍ਹਤੀ ਤੇ ਸ਼ੈਲਰ ਮਾਲਕ ਸੰਤੋਖ ਸਿੰਘ ਬਾਜਵਾ (65) ਵਾਸੀ ਪਿੰਡ ਇਰਾਕ, ਹਰਜੀਤ ਸਿੰਘ (60) ਵਾਸੀ ਹਾਦੀਵਾਲ ਅਤੇ ਭੁਪਿੰਦਰ ਕੌਰ ਦੀ ਮੌਤ ਹੋ ਗਈ, ਜਦਕਿ ਹਾਦਸੇ ਵਿਚ ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਅਤੇ ਲਾਡੀ ਸਿੰਘ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਮੁਕੰਦ ਸਿੰਘ ਬੈਨੀਪਾਲ ਲਖੀਮਪੁਰ ਖੇਰੀ (ਯੂ.ਪੀ.) ਵਿਖੇ ਖੇਤੀਬਾੜੀ ਕਰਦੇ ਹਨ ਜਿਨ੍ਹਾਂ ਦਾ ਕਾਰੋਬਾਰ ਮਾਛੀਵਾੜਾ ਵਿਖੇ ਵੀ ਹੈ । ਆੜ੍ਹਤੀ ਸੰਤੋਖ ਸਿੰਘ ਬਾਜਵਾ ਅਤੇ ਹਰਜੀਤ ਸਿੰਘ ਹਾਦੀਵਾਲ ਵੀ ਇਨ੍ਹਾਂ ਦੇ ਰਿਸ਼ਤੇਦਾਰ ਹਨ ਜੋ ਕਿ ਯੂ. ਪੀ. ਵਿਖੇ ਇਨ੍ਹਾਂ ਨੂੰ ਮਿਲਣ ਲਈ ਗਏ ਸਨ । ਅੱਜ ਜਦੋਂ ਮੁਕੰਦ ਸਿੰਘ ਬੈਨੀਪਾਲ ਇਨ੍ਹਾਂ ਸਾਰਿਆਂ ਨੂੰ ਨਾਲ ਲੈ ਕੇ ਸਕਾਰਪਿਓ ਗੱਡੀ ਰਾਹੀਂ ਯੂ. ਪੀ. ਤੋਂ ਮਾਛੀਵਾੜਾ ਆ ਰਹੇ ਸਨ ਤਾਂ ਰਸਤੇ ਵਿਚ ਸਵੇਰੇ 7.30 ਵਜੇ ਬਰੇਲੀ ਸ਼ਹਿਰ ਨੇੜੇ ਨਿਰਮਾਣ ਅਧੀਨ ਹਾਈਵੇ ਤੋਂ ਲੰਘਦਿਆਂ ਕੈਂਟਰ ਨਾਲ ਸਿੱਧੀ ਟੱਕਰ ਹੋ ਗਈ । ਇਹ ਸੜਕ ਹਾਦਸਾ ਐਨਾ ਭਿਆਨਕ ਸੀ ਕਿ ਆੜ੍ਹਤੀ ਸੰਤੋਖ ਸਿੰਘ, ਭੁਪਿੰਦਰ ਕੌਰ ਅਤੇ ਹਰਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਮੁਕੰਦ ਸਿੰਘ ਤੇ ਲਾਡੀ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ । ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਬਰੇਲੀ ਦੇ ਨਵਾਬਗੰਜ ਥਾਣਾ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਬੱਲ੍ਹੋ ਦੀ ਲਾਇਬ੍ਰੇਰੀ, ਜਿੱਥੇ ਫ਼ੰਡਾਂ ਦੀ ਕਮੀ ’ਤੇ ਭਾਰੀ ਪਈ ਤਰਨਜੋਤ ਵੈੱਲਫ਼ੇਅਰ ਸੁਸਾਇਟੀ ਦੀ ਸੋਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।