07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜੀਤ ਡੈਸਕ 17-07-2026

ਬੀਣੇਵਾਲ, 16 ਜੁਲਾਈ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਭਵਾਨੀਪੁਰ ਦੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ । ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਸਬੰਧਿਤ ਦੱਸਿਆ ਜਾਂਦਾ ਹੈ । ਇਕੱਤਰ ਜਾਣਕਾਰੀ ਮੁਤਾਬਿਕ ਦੁਪਹਿਰ ਕਰੀਬ 12 ਵਜੇ ਮ੍ਰਿਤਕ ਮਨਜੀਤ ਸਿੰਘ ਉਰਫ਼ ਗਨੀ (27 ਸਾਲ) ਪੁੱਤਰ ਦਿਲਬਾਗ ਸਿੰਘ ਨਿਵਾਸੀ ਭਵਾਨੀਪੁਰ ਮਜਾਰੀ ਆਪਣੇ ਇਕ ਹੋਰ ਦੋਸਤ ਸੂਰਜ ਨਿਵਾਸੀ ਅਚਲਪੁਰ ਨਾਲ ਪੈਟਰੋਲ ਪੰਪ ਨੇੜੇ ਸੜਕ ਦੇ ਕੰਢੇ ਖੜਾ ਸੀ । ਇੰਨੇ ਨੂੰ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ ਪੀ.ਬੀ. 65 ਏ.ਜੀ./9400 (ਜਿਸ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਰੀਬ ਅੱਧਾ ਦਰਜਨ ਨੌਜਵਾਨ ਸਵਾਰ ਸਨ) ਗੱਡੀ ਵਿਚ ਸਵਾਰ ਹੋ ਕੇ ਆਏ ਨੌਜਵਾਨ ਗਨੀ ਨੂੰ ਜ਼ਬਰਦਸਤੀ ਗੱਡੀ ਵਿਚ ਸੁੱਟ ਕੇ ਝੁੰਗੀਆਂ ਅੱਡੇ ਵਲ ਨੂੰ ਲੈ ਗਏ । ਕਰੀਬ ਦੋ ਘੰਟਿਆਂ ਬਾਅਦ ਉਕਤ ਨੌਜਵਾਨ ਗਨੀ ਨੂੰ ਜ਼ਖ਼ਮੀ ਹਾਲਤ ਵਿਚ ਅੱਡਾ ਝੁੰਗੀਆਂ ਵਿਚ ਬੀਣੇਵਾਲ ਮੇਨ ਰੋਡ ’ਤੇ ਸੁੱਟ ਕੇ ਫ਼ਰਾਰ ਹੋ ਗਏ । ਘਟਨਾ ਦਾ ਪਤਾ ਲੱਗਣ ’ਤੇ ਗਨੀ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਜਿੱਥੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਉਸਦੀ ਮੌਤ ਹੋ ਗਈ ਸੀ । ਗੋਲੀਆਂ ਲੱਗਣ ਵਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਰੀ ਜਾਣਕਾਰੀ ਪੋਸਟਮਾਰਟਮ ਰਿਪੋਰਟ ਆਉਣ ਤੇ ਹੀ ਮਿਲੇਗੀ । ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾਂਦਾ ਹੈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਦੀ ਚੋਣ ਮੌਕੇ ਆਮ ਆਦਮੀ ਪਾਰਟੀ ਤੇ ਕਾਂਗਰਸੀ-ਅਕਾਲੀ ਹੋਏ ਘਸੁੰਨ-ਮੁੱਕੀ ਅਗਲੀ ਖ਼ਬਰ ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ-2 ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।