07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਦਾ ਜਲੰਧਰ ਦੌਰਾ ਪੰਜਾਬ ਲਈ ਵਿਕਾਸ ਦੀ ਨਵੀਂ ਸ਼ੁਰੂਆਤ ਬਣੇਗਾ-ਤਰੁਣ ਚੁੱਘ

ਅਜੀਤ ਡੈਸਕ 17-07-2026

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਲੰਧਰ ਦੌਰਾ ਪੰਜਾਬ ਲਈ ਵਿਕਾਸ, ਬੁਨਿਆਦੀ ਢਾਂਚੇ ਤੇ ਆਧਿਆਤਮਕ ਵਿਰਾਸਤ ਦੇ ਪੱਖੋਂ ਇਕ ਮਹੱਤਵਪੂਰਨ ਮੌਕਾ ਸਾਬਤ ਹੋਵੇਗਾ। ਇਸ ਦੌਰੇ ਦੌਰਾਨ 5,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਲੋਕ ਸਮਰਪਿਤ ਅਤੇ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕੀਤਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਹਨ । ਉਨ੍ਹਾਂ ਦਾ ਦਾਅਵਾ ਕੀਤਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਪੰਜਾਬ ਵਿਚ ਆਵਾਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ, ਉਦਯੋਗ ਤੇ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ।

ਪਿਛਲੀ ਖ਼ਬਰ ਮੌਨਸੂਨ ’ਚ ਦੇਰੀ ਤੇ ਗਰਮੀ ਕਾਰਨ ਬਿਜਲੀ ਦੀ ਮੰਗ ’ਚ ਹੋ ਰਿਹਾ ਰਿਕਾਰਡਤੋੜ ਵਾਧਾ ਅਗਲੀ ਖ਼ਬਰ ਪਾਕਿਸਤਾਨ ਵਲੋਂ ਅਮਰੀਕਾ, ਈਰਾਨ ਨੂੰ ਇਸਲਾਮਾਬਾਦ ਸਮਝੌਤੇ ਤਹਿਤ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।