06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੰਮ੍ਰਿਤਸਰ ’ਚ ਅੱਜ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ -ਜਥੇ: ਵਡਾਲਾ

ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੱਲ੍ਹ 17 ਜੁਲਾਈ ਨੂੰ ਸਿੱਖ ਕੌਮ ਦੇ ਮਹਾਨ ਆਗੂ ਜਥੇ: ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਅੰਮ੍ਰਿਤਸਰ ਵਿਖੇ ਮਨਾਈ ਜਾ ਰਹੀ ਹੈ। ਦਲ ਦੇ ਸਕੱਤਰ ਜਨਰਲ ਜਥੇ: ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਅੱਜ ਤੋਂ 100 ਸਾਲ ਪਹਿਲਾਂ 44 ਸਾਲ ਦੀ ਉਮਰ ਵਿਚ ਲਾਹੌਰ ਜੇਲ੍ਹ ਅੰਦਰ ਕੈਦ ਦੌਰਾਨ ਆਪਣਾ ਸਰੀਰਕ ਚੋਲ੍ਹਾ ਤਿਆਗਣ ਵਾਲੇ ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿਚ ਸਵੇਰੇ 10 ਵਜੇ ਹੋ ਰਹੇ ਇਸ ਸਮਾਗਮ ਵਿਚ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੇਤ ਹੋਰ ਨਾਮਵਰ ਪੰਥਕ ਵਿਦਵਾਨ ਸ਼ਿਰਕਤ ਕਰਨਗੇ।

ਪਿਛਲੀ ਖ਼ਬਰ ‘ਬੁਲਡੋਜ਼ਰਾਂ’ ਨਾਲ ਭੰਨਤੋੜ : ਸੁਪਰੀਮ ਕੋਰਟ ਦਾ ਮਾਣਹਾਨੀ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ ਇਨਕਾਰ ਅਗਲੀ ਖ਼ਬਰ ਕਾਂਗਰਸੀ ਕੌਂਸਲਰਾਂ ਨੂੰ ਅਗਵਾ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਾਂਗੇ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।