03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਹਰ ਜ਼ਿੰਦਗੀ ਕੀਮਤੀ ਹੈ-ਦਿੱਲੀ ਹਾਈ ਕੋਰਟ

ਅਜੀਤ ਡੈਸਕ 17-07-2026

ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਹਾਈ ਕੋਰਟ ਨੇ ਜੰਤਰ ਮੰਤਰ ’ਤੇ ਭੁੱਖ ਹੜਤਾਲ ’ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਡਿਗਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰ ਇਨਸਾਨ ਦੀ ਜ਼ਿੰਦਗੀ ਕੀਮਤੀ ਹੈ ਅਤੇ ਉਸਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਦਿੱਲੀ ਹਾਈ ਕੋਰਟ ਨੇ 19 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਵਾਂਗਚੁਕ ਨੂੰ ਜ਼ਬਰਦਸਤੀ ਖਾਣਾ ਖਿਲਾਉਣ ਦੀ ਮੰਗ ਵਾਲੀ ਜਨਤਕ ਪਟੀਸ਼ਨ ’ਤੇ ਸੁਣਵਾਈ ਕੀਤੀ।ਜਿਸ ਤੋਂ ਬਾਅਦ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਸਰਕਾਰੀ ਡਾਕਟਰਾਂ ਤੋਂ ਉਨ੍ਹਾਂ ਦੀ ਨਿਯਮਤ ਜਾਂਚ ਕਰਵਾਈ ਜਾਵੇ ਅਤੇ ਡਾਕਟਰੀ ਰਿਪੋਰਟ ਦੇ ਆਧਾਰ ’ਤੇ ਲੋੜ ਪੈਣ ’ਤੇ ਫੌਰੀ ਕਦਮ ਚੁੱਕੇ ਜਾਣ। ਹਾਈ ਕੋਰਟ ਨੇ ਕੇਂਦਰ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਸੋਨਮ ਵਾਂਗਚੁਕ ਦੀ ਜਾਨ ਬਚਾਉਣ ਲਈ ਜੋ ਵੀ ਮੈਡੀਕਲ ਮਦਦ ਜ਼ਰੂਰੀ ਹੋਵੇ, ਉਹ ਸਰਕਾਰ ਨੂੰ ਕਰਨੀ ਚਾਹੀਦੀ ਹੈ। ਅਦਾਲਤ ਵਲੋਂ ਸੋਨਮ ਵਾਂਗਚੁਕ ਦੀ ਸਿਹਤ ਜਾਣਨ ਲਈ ਤੈਅ ਵਿਵਸਥਾ ਬਾਰੇ ਪੁੱਛਣ ’ਤੇ ਸਾਲਿਸਟਰ ਜਨਰਲ ਨੇ ਕਿਹਾ ਕਿ ਉਨ੍ਹਾਂ ਦੀ ਰੋਜ਼ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਨਾਲ ਮੌਜੂਦ ਬਾਕੀ ਲੋਕਾਂ ਨੂੰ ਸਿਹਤ ਨਾਲ ਜੁੜੀਆਂ ਸਾਰੀਆਂ ਜ਼ਰੂਰੀ ਗੱਲਾਂ ਦੱਸੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਵਾਂਗਚੁਕ ਨੇ ਇਜਾਜ਼ਤ ਦਿੱਤੀ, ਸਰਕਾਰੀ ਡਾਕਟਰ ਉਨ੍ਹਾਂ ਕੋਲ ਗਏ ਅਤੇ ਨਿੱਜੀ ਡਾਕਟਰ ਵੀ ਉਥੇ ਜਾਂਚ ਲਈ ਗਏ ਹਨ। ਜ਼ਿਕਰਯੋਗ ਹੈ ਕਿ ਵਾਂਗਚੁਕ ਦੀ ਸਿਹਤ ’ਤੇ ਜਾਰੀ ਰਿਪੋਰਟ ਮੁਤਾਬਿਕ ਭੁੱਖ ਹੜਤਾਲ ਸ਼ੁਰੂ ਹੋਣ ਤੋਂ ਬਾਅਦ ਤੋਂ ਹੁਣ ਤੱਕ ਸੋਨਮ ਵਾਂਗਚੁਕ ਦਾ ਭਾਰ 8.9 ਕਿੱਲੋ ਘਟ ਗਿਆ ਹੈੇੇ।

ਪਿਛਲੀ ਖ਼ਬਰ ਹੱਦਬੰਦੀ ਬਿੱਲ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਸੰਬੰਧੀ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਆਬਕਾਰੀ ਮਾਮਲਾ : ਹਾਈ ਕੋਰਟ ਨੇ ਕੇਜਰੀਵਾਲ, ਸਿਸੋਦੀਆ ਨੂੰ ਸੀ.ਬੀ.ਆਈ.ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਦੋ ਹਫ਼ਤੇ ਦਿੱਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।