03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ’ਚ ਸਭ ਤੋਂ ਅੱਗੇ- ਡਾ. ਬਲਜੀਤ ਕੌਰ

ਅਜੀਤ ਡੈਸਕ 17-07-2026

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿਚ ਸ਼ਾਮਿਲ
ਚੰਡੀਗੜ੍ਹ, 16 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ । ਇਸ ਯੋਜਨਾ ਤਹਿਤ ਜ਼ਿਲ੍ਹੇ ਵਿਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ । ਇਹ ਪ੍ਰਗਟਾਵਾ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਾਅਦ ਪਟਿਆਲਾ ਵਿਚ 5.3 ਲੱਖ, ਅੰਮ੍ਰਿਤਸਰ ਵਿਚ 4.9 ਲੱਖ, ਜਲੰਧਰ ਵਿਚ 4.8 ਲੱਖ, ਗੁਰਦਾਸਪੁਰ ਵਿਚ 4.4 ਲੱਖ ਤੇ ਹੁਸ਼ਿਆਰਪੁਰ ਵਿਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ । ਰਾਜ ਵਿਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ । ਪੂਰੇ ਪੰਜਾਬ ਵਿਚ 14 ਜੁਲਾਈ 2026 ਤੱਕ ਕੁੱਲ 68.9 ਲੱਖ ਲਾਭਪਾਤਰੀਆਂ ਦਾ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ । ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿਚ ਵੱਧ ਰਜਿਸਟ੍ਰੇਸ਼ਨਾਂ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿਚ ਵੱਡੀ ਆਬਾਦੀ, ਮਜ਼ਬੂਤ ਪ੍ਰਸ਼ਾਸਨਿਕ ਨੈੱਟਵਰਕ ਅਤੇ ਭਲਾਈ ਯੋਜਨਾਵਾਂ ਪ੍ਰਤੀ ਵੱਧ ਜਾਗਰੂਕਤਾ ਸ਼ਾਮਿਲ ਹਨ । ਉਨ੍ਹਾਂ ਕਿਹਾ ਕਿ ਯੋਜਨਾ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਪੂਰੀ ਸਰਕਾਰੀ ਮਸ਼ੀਨਰੀ ਮਿਲ ਕੇ ਕੰਮ ਕਰ ਰਹੀ ਹੈ। ਵੱਧ ਰਜਿਸਟ੍ਰੇਸ਼ਨ ਦਾ ਇੱਕ ਮੁੱਖ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੀ ਵੱਡੀ ਆਬਾਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ਹਿਰੀ ਅਤੇ ਪੇਂਡੂ ਆਬਾਦੀ ਵੱਧ ਹੈ, ਵਿਧਾਨ ਸਭਾ ਹਲਕਿਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਯੋਗ ਪਰਿਵਾਰਾਂ ਦੀ ਸੰਖਿਆ ਵੀ ਵੱਧ ਹੈ, ਜਿਸ ਕਾਰਨ ਲਾਭਪਾਤਰੀਆਂ ਦੀ ਗਿਣਤੀ ਕੁਦਰਤੀ ਤੌਰ ’ਤੇ ਵਧਦੀ ਹੈ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰ ਰੋਜ਼ਗਾਰ, ਸਿੱਖਿਆ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਲਈ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਆਕਰਸ਼ਿਤ ਕਰਦੇ ਹਨ, ਜਿਸ ਨਾਲ ਇੱਥੇ ਰਹਿਣ ਵਾਲੀ ਆਬਾਦੀ ਵਿਚ ਵਾਧਾ ਹੁੰਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵੱਡੀ ਗਿਣਤੀ ਵਿਚ ਪਰਿਵਾਰ ਪੇਂਡੂ ਖੇਤਰਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹਨ, ਜਿਸ ਕਾਰਨ ਧੀਆਂ ਵਾਲੇ ਪਰਿਵਾਰਾਂ ਨੂੰ ਸਹਾਇਤਾ ਦੇਣ ਵਾਲੀਆਂ ਭਲਾਈ ਯੋਜਨਾਵਾਂ ਤਹਿਤ ਯੋਗ ਲਾਭਪਾਤਰੀਆਂ ਦੀ ਗਿਣਤੀ ਵੱਧ ਜਾਂਦੀ ਹੈ। ਜਨਮ ਰਜਿਸਟ੍ਰੇਸ਼ਨ, ਆਧਾਰ ਨਾਮਾਂਕਣ, ਬੈਂਕ ਖ਼ਾਤਿਆਂ ਦੀ ਉਪਲੱਬਧਤਾ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਬਿਹਤਰ ਵਿਵਸਥਾ ਨੇ ਵੀ ਵੱਧ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਲੈਣ ਵਿਚ ਮਦਦ ਕੀਤੀ ਹੈ ।
ਜ਼ਿਲ੍ਹਾ-ਵਾਰ ਦਰਜ ਕੀਤੇ ਗਏ ਲਾਭਪਾਤਰੀ
ਕ੍ਰਮ ਸੰਖਿਆ ਜ਼ਿਲ੍ਹਾ ਲਾਭਪਾਤਰੀ (ਲੱਖਾਂ ਵਿਚ)–ਅੰਮ੍ਰਿਤਸਰ 4.9, ਬਰਨਾਲਾ 1.6, ਬਠਿੰਡਾ 3.8, ਫ਼ਰੀਦਕੋਟ 1.8, ਫ਼ਤਿਹਗੜ੍ਹ ਸਾਹਿਬ 1.5, ਫ਼ਾਜ਼ਿਲਕਾ 2.9, ਫ਼ਿਰੋਜ਼ਪੁਰ 2.5, ਗੁਰਦਾਸਪੁਰ 4.4, ਹੁਸ਼ਿਆਰਪੁਰ 4.2, ਜਲੰਧਰ 4.8, ਕਪੂਰਥਲਾ 1.7, ਲੁਧਿਆਣਾ 7.4, ਮਲੇਰਕੋਟਲਾ 1.3, ਮਾਨਸਾ 2.4, ਮੋਗਾ 2.6, ਪਠਾਨਕੋਟ 1.8, ਪਟਿਆਲਾ 5.3, ਰੂਪਨਗਰ 1.8, ਐਸ.ਏ.ਐਸ. ਨਗਰ (ਮੋਹਾਲੀ) 1.7, ਐਸ.ਬੀ.ਐਸ. ਨਗਰ 1.6, ਸੰਗਰੂਰ 3.6, ਸ੍ਰੀ ਮੁਕਤਸਰ ਸਾਹਿਬ 2.7 ਅਤੇ ਤਰਨਤਾਰਨ 2.6, ਇਸੇ ਤਰ੍ਹਾਂ ਕੁੱਲ ਦਰਜ ਕੀਤੇ ਗਏ ਲਾਭਪਾਤਰੀ: 68.9 ਲੱਖ ਨੂੰ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ ।

ਪਿਛਲੀ ਖ਼ਬਰ ਉਦਾਸੀਨ ਪੰਚਾਇਤੀ ਅਖਾੜਾ ਬੜਾ ਦੇ ਮੁਖੀਆ ਮਹੰਤ ਸੰਤ ਮੁਨੀ ਦਾ ਜੱਦੀ ਪਿੰਡ ਭਗਤੂਆਣਾ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਹੱਦਬੰਦੀ ਬਿੱਲ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਸੰਬੰਧੀ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।