07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਧਰਮਕੋਟ ਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ’ਚ ਐਸ.ਆਈ.ਆਰ. ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ-ਅਨੰਦਿਤਾ ਮਿਤਰਾ

ਅਜੀਤ ਡੈਸਕ 19-07-2026
ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਮੁੱਖ ਚੋਣ ਅਧਿਕਾਰੀ ਪੰਜਾਬ ਅਨੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ. ਆਈ. ਆਰ.-2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ।ਫੀਲਡ ਸਟਾਫ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਸੀ.ਈ.ਓ. ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਅਤੇ ਬੀ.ਐਲ.ਓਜ਼ ਦੇ ਸਮਰਪਿਤ ਅਤੇ ਤਾਲਮੇਲ ਭਰਪੂਰ ਯਤਨਾਂ ਸਦਕਾ ਹੀ ਇਹ ਸਫ਼ਲਤਾ ਮਿਲੀ ਹੈ। ਉਨ੍ਹਾਂ ਦੀ ਵਚਨਬੱਧਤਾ, ਸੁਹਿਰਦਤਾ ਅਤੇ ਟੀਮ ਵਰਕ ਨੇ ਨਾ ਸਿਰਫ਼ ਡਿਜੀਟਾਈਜ਼ੇਸ਼ਨ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਸਗੋਂ ਧਰਮਕੋਟ ਅਤੇ ਗੜ੍ਹਸ਼ੰਕਰ ਨੂੰ ਰਾਜ ਲਈ ਇਕ ਮਾਡਲ ਚੋਣ ਹਲਕਿਆਂ ਵਜੋਂ ਸਥਾਪਿਤ ਕੀਤਾ ਹੈ।ਮਿਤਰਾ ਨੇ ਪੰਜਾਬ ਭਰ ਦੇ ਵੋਟਰਾਂ ਨੂੰ 19 ਜੁਲਾਈ, 2026 ਨੂੰ ਹੋਣ ਵਾਲੇ ਆਗਾਮੀ ਵਿਸ਼ੇਸ਼ ਕੈਂਪਾਂ ਵਿਚ ਸਰਗਰਮੀ ਨਾਲ ਸ਼ਾਮਿਲ ਹੋਣ ਦੀ ਅਪੀਲ ਕੀਤੀ, ਕਿਉਂ ਜੋ ਸੂਬਾ ਐਸ. ਆਈ. ਆਰ.- 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।ਉਨ੍ਹਾਂ ਦੁਹਰਾਇਆ ਕਿ ਇਕ ਸਮਾਵੇਸ਼ੀ ਅਤੇ ਤਰੁਟੀ ਰਹਿਤ ਵੋਟਰ ਸੂਚੀ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਧਰਮਕੋਟ ਅਤੇ ਗੜ੍ਹਸ਼ੰਕਰ ਹਲਕਿਆਂ ਦੀ ਇਹ ਪ੍ਰਾਪਤੀ ਤਾਲਮੇਲ, ਸਮਰਪਣ ਅਤੇ ਸਿੱਟਾ-ਮੁਖੀ ਪ੍ਰਦਰਸ਼ਨ ਦਾ ਸਪੱਸ਼ਟ ਸਬੂਤ ਹੈ, ਜੋ ਕਿ ਇਕ ਮਜ਼ਬੂਤ ਅਤੇ ਡਿਜੀਟਲ ਤੌਰ ’ਤੇ ਸਸ਼ਕਤ ਚੋਣ ਪ੍ਰਣਾਲੀ ਵੱਲ ਵਧ ਰਹੇ ਪੰਜਾਬ ਦੀ ਤਸਵੀਰ ਪੇਸ਼ ਕਰਦੀ ਹੈ।
ਪਿਛਲੀ ਖ਼ਬਰ ਐਸ.ਆਈ.ਟੀ. ਦੇ ਸੰਮਨ ’ਤੇ ਕਿਹਾ-‘ਨਾ ਮੈਂ ਡਰਦਾ ਹਾਂ, ਨਾ ਮੇਰੇ ਪਿਤਾ ਕਦੇ ਡਰੇ’ ਅਗਲੀ ਖ਼ਬਰ ਪੰਜਾਬ ’ਚ ਕੱਲ੍ਹ ਤੋਂ 22 ਜੁਲਾਈ ਤੱਕ ਪੈ ਸਕਦਾ ਹੈ ਭਾਰੀ ਮੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।