ਨਵੀਂ ਦਿੱਲੀ, 18 ਜੁਲਾਈ (ਪੀ.ਟੀ.ਆਈ.)-ਕਾਰਕੁੰਨ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਜ਼ਬਰਦਸਤੀ ਹਟਾਉਣ ਦਾ ਮਾਮਲਾ ਐਤਵਾਰ ਨੂੰ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਗੂੰਜਣ ਦੀ ਸੰਭਾਵਨਾ ਹੈ। ਇਹ ਮੀਟਿੰਗ, ਜਿਸ ਵਿਚ ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਮੁੱਖ ਆਗੂ ਸ਼ਾਮਿਲ ਹੋਣਗੇ, ਅਯੁੱਧਿਆ ’ਚ ਰਾਮ ਮੰਦਰ ਲਈ ਦਾਨ ਦੇ ਕਥਿਤ ਗਬਨ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰੇਗੀ। ਇਸ ਤੋਂ ਇਲਾਵਾ ਸਰਕਾਰ ਨੇ ਪੰਜ ਨਵੇਂ ਬਿੱਲਾਂ ਦਾ ਐਲਾਨ ਕੀਤਾ ਹੈ, ਜੋ ਆਉਣ ਵਾਲੇ ਮੌਨਸੂਨ ਇਜਲਾਸ ਦੌਰਾਨ ਲੋਕ ਸਭਾ ਜਾਂ ਰਾਜ ਸਭਾ ’ਚ ਪੇਸ਼ ਕੀਤੇ ਜਾਣਗੇ।