02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੋਨਮ ਵਾਂਗਚੁਕ ਦੀ ਸਿਹਤ ਦੇਸ਼ ਲਈ ਚਿੰਤਾ ਦਾ ਵਿਸ਼ਾ-ਅਸ਼ਵਨੀ ਕੁਮਾਰ

ਅਜੀਤ ਡੈਸਕ 20-07-2026

ਜਲੰਧਰ, 19 ਜੁਲਾਈ (ਅਜੀਤ ਬਿਊਰੋ)- ਸਾਬਕਾ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਨੇ ਸਮਾਜਿਕ ਕਾਰਕੁਨ ਸੋਨੁਮ ਵਾਂਗਚੁਕ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਰਾਸ਼ਟਰੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਦ੍ਰਿਸ਼ਟੀਕੋਣਾਂ ਵਿਚ ਭਾਵੇਂ ਕੋਈ ਵੀ ਅੰਤਰ ਹੋਵੇ, ਰਾਸ਼ਟਰ ਦੀ ਜ਼ਮੀਰ ਇਕ ਕੀਮਤੀ ਜਾਨ ਦੇ ਨੁਕਸਾਨ ਨੂੰ ਸਵੀਕਾਰ ਨਹੀਂ ਕਰ ਸਕਦੀ। ਮਹਾਤਮਾ ਗਾਂਧੀ ਦੇ ਇਕ ਸਨਮਾਨਜਨਕ ਲੋਕਤੰਤਰ ਅਤੇ ਜਵਾਬਦੇਹ ਸ਼ਾਸਨ ਦੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਰਾਸ਼ਟਰ, ਸਰਕਾਰ ਤੋਂ ਉਮੀਦ ਕਰਦਾ ਹੈ ਕਿ ਉਹ ਇਸ ਮਰਨ ਵਰਤ ਨੂੰ ਜਲਦੀ ਖਤਮ ਕਰਨ ਵਿਚ ਸਹਾਇਤਾ ਕਰਨ। ਉਨ੍ਹਾਂ ਕਿਹਾ ਕਿ ਮੈਂ ਸੋਨਮ ਵਾਂਗਚੁਕ ਨੂੰ ਵੀ ਅਪੀਲ ਕਰਦਾ ਹਾਂ ਕਿ ਆਪਣੀ ਗੱਲ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਹੁਣ ਆਪਣਾ ਮਰਨ ਵਰਤ ਖਤਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਉਨ੍ਹਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਉਪਾਅ ਕਰਨ ਦੀ ਆਗਿਆ ਦੇਣੀ ਚਾਹੀਦੀ ਹੈ। ਉਨ੍ਹਾਂ ਦੀ ਜ਼ਿੰਦਗੀ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਜਨਤਕ ਮੁੱਦਿਆਂ ਨੂੰ ਅੱਗੇ ਵਧਾਉਣ ਦੇ ਸਮਰੱਥ ਹੋਣਾ ਚਾਹੀਦਾ ਹੈ।

ਪਿਛਲੀ ਖ਼ਬਰ ਸੂਬੇ ’ਚ ‘ਵੀਬੀ ਜੀ ਰਾਮ ਜੀ’ ਸਕੀਮ ਤਹਿਤ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ-ਸੌਂਦ ਅਗਲੀ ਖ਼ਬਰ ਪੰਜਾਬੀ ਫ਼ਿਲਮ ‘ਇਸ਼ਕਨਾਮਾ’ ਦੀ ਪ੍ਰਮੋਸ਼ਨ ਲਈ ਮੁਹਾਲੀ ਪਹੁੰਚੇ ਜੈ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।