06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ 24 ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’- ਧਾਮੀ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਛੇਵੇਂ ਪਾਤਿਸ਼ਾਹ ਦੇ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਵਿਸ਼ਾਲ ‘ਮੀਰੀ-ਪੀਰੀ ਖ਼ਾਲਸਾ ਮਾਰਚ ਸਜਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਵੇਗਾ, ਜਿਸ ਦਾ ਪਹਿਲੇ ਦਿਨ ਦਾ ਰਾਤਰੀ ਪੜਾਅ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਠੱਠਾ ਵਿਖੇ ਹੋਵੇਗਾ। 25 ਜੁਲਾਈ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਤਰਨ ਤਾਰਨ, 26 ਜੁਲਾਈ ਨੂੰ ਤਰਨ ਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੋਗਾ, 28 ਜੁਲਾਈ ਨੂੰ ਮੋਗਾ ਤੋਂ ਬਜੀਦਪੁਰ, 29 ਜੁਲਾਈ ਨੂੰ ਬਜੀਦਪੁਰ ਤੋਂ ਫਰੀਦਕੋਟ, 30 ਜੁਲਾਈ ਨੂੰ ਫਰੀਦਕੋਟ ਤੋਂ ਜੈਤੋ, 31 ਜੁਲਾਈ ਨੂੰ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਥੇਹੜੀ ਸਾਹਿਬ, 2 ਅਗਸਤ ਨੂੰ ਗੁ: ਥੇਹੜੀ ਸਾਹਿਬ ਤੋਂ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਅਤੇ 3 ਅਗਸਤ ਨੂੰ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਦੌਰਾਨ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ ਤੇ ਬਾਬਾ ਸ਼ੇਰ ਸਿੰਘ ਦਨਿਆਲ ਅਤੇ ਹੋਰ ਮੌਜੂਦ ਸਨ।

ਪਿਛਲੀ ਖ਼ਬਰ ਮਹਿਲਾ ਰਾਖਵੀਂ ਅਸਾਮੀ ’ਤੇ ਨਿਯੁਕਤੀ ਬਾਰੇ ਫ਼ੈਸਲਾ ਚਾਰ ਹਫ਼ਤਿਆਂ ਲਈ ਟਲਿਆ ਅਗਲੀ ਖ਼ਬਰ ਬਠਿੰਡਾ ਮਿੰਨੀ ਸਕੱਤਰੇਤ ਦੀਆਂ ਕੰਧਾਂ ’ਤੇ ਲਿਖੇ ਭੜਕਾਊ ਨਾਅਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।