09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਣਖ਼ ਖਾਤਰ ਨਵ-ਵਿਆਹੁਤਾ ਲੜਕੀ ਦਾ ਕਤਲ, ਢਾਈ ਮਹੀਨੇ ਪਹਿਲਾਂ ਪਿੰਡ ਦੇ ਨੌਜਵਾਨ ਨਾਲ ਕਰਵਾਇਆ ਸੀ ਪ੍ਰੇਮ ਵਿਆਹ

ਅਜੀਤ ਡੈਸਕ 22-07-2026

ਪੰਜਗਰਾਈਂ ਕਲਾਂ, 21 ਜੁਲਾਈ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਫਰੀਦਕੋਟ ਦੇ ਪਿੰਡ ਢਿੱਲਵਾਂ ਕਲਾਂ ਨੇੜਿਓਂ ਦੀ ਲੰਘਦੇ ਰਾਸ਼ਟਰੀ ਮਾਰਗ ਨੰਬਰ 54 ਦੇ ਖਤਾਨਾਂ ’ਚ ਇਕ ਨਵ-ਵਿਆਹੁਤਾ ਲੜਕੀ ਦੀ ਲਾਸ਼ ਮਿਲਣ ’ਤੇ ਇਲਾਕੇ ਅੰਦਰ ਸੰਨਸਨੀ ਫ਼ੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਕੋਟਕਪੂਰਾ ਸੰਜੀਵ ਕੁਮਾਰ, ਡੀ.ਐਸ.ਪੀ. (ਡੀ). ਫ਼ਰੀਦਕੋਟ ਅਵਤਾਰ ਸਿੰਘ ਰਾਜਪਾਲ ਅਤੇ ਥਾਣਾ ਸਿਟੀ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਬੁਰਜ ਹਰੀਕਾ ਦੀ ਮਹਿਕਪ੍ਰੀਤ ਕੌਰ (20) ਨੇ ਕਰੀਬ ਢਾਈ ਮਹੀਨੇ ਪਹਿਲਾਂ ਆਪਣੇ ਹੀ ਪਿੰਡ ਦੇ ਨੌਜਵਾਨ ਜਗਦੀਪ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਤੇ ਦੋਵੇਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਗਤਾ ਭਾਈ ਵਿਖੇ ਰਹਿ ਰਹੇ ਸਨ। ਪੁਲਿਸ ਮੁਤਾਬਿਕ ਬੀਤੀ ਸ਼ਾਮ ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੋਟਕਪੂਰਾ ਨੂੰ ਆ ਰਹੇ ਸਨ ਤਾਂ ਇਸ ਦੌਰਾਨ ਰਾਸ਼ਟਰੀ ਮਾਰਗ ਨੰ. 54 ਦੇ ਨੇੜੇ ਮਹਿਕਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਘੇਰ ਲਿਆ। ਜਗਦੀਪ ਸਿੰਘ ਮੌਕੇ ’ਤੇ ਭੱਜਣ ਵਿਚ ਕਾਮਯਾਬ ਹੋ ਗਿਆ, ਜਦਕਿ ਮਹਿਕਪ੍ਰੀਤ ਕੌਰ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਾਬੂ ਕਰ ਲਿਆ। ਦੋਸ਼ ਹੈ ਕਿ ਉਸ ’ਤੇ ਤੇਜ਼ਧਾਰ ਹਥਿਆਰ ਨਾਲ਼ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਸੜਕ ਕਿਨਾਰੇ ਖਤਾਨਾਂ ’ਚ ਸੁੱਟ ਦਿੱਤਾ ਗਿਆ। ਇਸ ਮਾਮਲੇ ਦੀ ਬਾਰੀਕੀ ਨਾਲ਼ ਜਾਂਚ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਇਸ ਸਬੰਧੀ ਡੀ.ਐਸ.ਪੀ. (ਡੀ) ਅਵਤਾਰ ਸਿੰਘ ਰਾਜਪਾਲ ਅਤੇ ਡੀ.ਐਸ.ਪੀ. ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰ ਉਸ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਸਨ ਅਤੇ ਇਸ ਕਾਰਨ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਅਬੋਹਰ ਨਗਰ ਨਿਗਮ ’ਤੇ ਭਾਜਪਾ ਦਾ ਕਬਜ਼ਾ ਅਗਲੀ ਖ਼ਬਰ ਪੰਜਾਬ ਵਜਾਰਤ ਨੇ ਵਿਧਾਨ ਸਭਾ ਦਾ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਪ੍ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।