10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਜਪਾ ਹਰ ਵੇਲੇ ਅੰਨਦਾਤਾ ਨਾਲ ਖੜ੍ਹੀ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 22-07-2026

ਚੰਡੀਗੜ੍ਹ, 21 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰਕ ਸਮਝੌਤੇ ਵਿਚ ਉਨ੍ਹਾਂ ਦੇ ਹੱਕਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਕਿਸਾਨਾਂ ਦੇ ਨਾਂਅ ’ਤੇ ਸਿਆਸਤ ਅਤੇ ਕੂੜ ਪ੍ਰਚਾਰ ਕਰਨ ਦੇ ਦੋਸ਼ ਲਾਉਂਦਿਆਂ ਕਿਸਾਨਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਕੇਵਲ ਸਿੰਘ ਢਿੱਲੋਂ ਨੇ ਅਮਰੀਕਾ-ਭਾਰਤ ਵਪਾਰ ਸਮਝੌਤੇ ਨੂੰ ਲੈ ਕੇ ਚੱਲ ਰਹੀ ਚਰਚਾ ਬਾਰੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਹਾਲਤ ’ਚ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲਈ ਕਿਸਾਨਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ ਹੈ।

ਪਿਛਲੀ ਖ਼ਬਰ ਹੜ੍ਹਾਂ ਨੇ ਲਹਿੰਦੇ ਪੰਜਾਬ, ਖ਼ੈਬਰ ਪਖਤੂਨਖਵਾ ਤੇ ਪੀ. ਓ. ਕੇ. ’ਚ ਮਚਾਈ ਤਬਾਹੀ ਅਗਲੀ ਖ਼ਬਰ ਪਾਕਿ ਵਲੋਂ ਕਰਾਚੀ ’ਚ ਸ਼ੁਰੂ ਕੀਤੀ ਸਾਈਕਲ ਐਂਬੂਲੈਂਸ ਸੇਵਾ ਦੀ ਸੋਸ਼ਲ ਮੀਡੀਆ ’ਤੇ ਹੋ ਰਹੀ ਕਿਰਕਿਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।