10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਸਰਕਾਰ ਹਰ ਮੋਰਚੇ ’ਤੇ ਨਾਕਾਮ-ਰਾਣਾ ਕੇ.ਪੀ. ਸਿੰਘ

ਅਜੀਤ ਡੈਸਕ 22-07-2026

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਸਾਬਕਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਗਇਆ ਕਿ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ, ਜਿਸ ਕਾਰਨ ਸੂਬੇ ਦਾ ਹਰ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰਣ ਲਈ ਮਜ਼ਬੂਰ ਹੋ ਗਿਆ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀ, ਰੋਡਵੇਜ਼ ਮੁਲਾਜ਼ਮ, ਸਫ਼ਾਈ ਕਰਮਚਾਰੀ, ਕਿਸਾਨ ਅਤੇ ਹੋਰ ਕਈ ਵਿਭਾਗਾਂ ਦੇ ਮੁਲਾਜ਼ਮ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦੀ ਬਜਾਏ ਧਰਨਾਕਾਰੀਆਂ ’ਤੇ ਲਾਠੀਚਾਰਜ ਕਰਵਾ ਰਹੀ ਹੈ, ਜੋ ਕਿ ਨਿੰਦਣਯੋਗ ਹੈ।

ਪਿਛਲੀ ਖ਼ਬਰ ਅਫ਼ਗਾਨਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ-20 ਮੌਤਾਂ ਅਗਲੀ ਖ਼ਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਕਈ ਥਾਈਂ ਭਾਰੀ ਮੀਂਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।