10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਫ਼ਗਾਨਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ-20 ਮੌਤਾਂ

ਅਜੀਤ ਡੈਸਕ 22-07-2026

ਅੰਮ੍ਰਿਤਸਰ, 21 ਜੁਲਾਈ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਨੂਰੀਸਤਾਨ ਸੂਬੇ ‘ਚ ਭਿਆਨਕ ਹੜ੍ਹਾਂ ਨੇ ਤਬਾਹੀ ਮਚਾਈ ਹੈ। ਜਾਣਕਾਰੀ ਮੁਤਾਬਿਕ ਪਾਰੂਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਅਚਾਨਕ ਆਏ ਹੜ੍ਹਾਂ ਨੇ ਹੁਣ ਤੱਕ 20 ਲੋਕਾਂ ਦੀ ਜਾਨ ਲੈ ਲਈ ਹੈ। 80 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ ਅਤੇ 100 ਤੋਂ ਵੱਧ ਲਾਪਤਾ ਦੱਸੇ ਜਾ ਰਹੇ ਹਨ। ਭਾਰੀ ਮੀਂਹ ਕਾਰਨ ਆਈ ਇਸ ਕੁਦਰਤੀ ਆਫ਼ਤ ਨੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਅਧਿਕਾਰੀਆਂ ਨੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਹਾੜੀ ਖੇਤਰ ‘ਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹੜ੍ਹਾਂ ਤੋਂ ਬਾਅਦ ਤਾਲਿਬਾਨ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਨੇ ਦੱਸਿਆ ਕਿ ਪਾਰੂਨ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੱਡੀ ਗਿਣਤੀ ਵਿਚ ਲੋਕ ਆਫ਼ਤ ਤੋਂ ਪ੍ਰਭਾਵਿਤ ਹੋਏ ਅਤੇ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਰਾਹਤ ਅਤੇ ਬਚਾਅ ਟੀਮਾਂ ਨੂੰ ਲਾਪਤਾ ਲੋਕਾਂ ਦੀ ਭਾਲ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਪ੍ਰਭਾਵਿਤ ਖੇਤਰਾਂ ‘ਚ ਭੇਜਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਨੂੰ ਪੂਰੀ ਤਰ੍ਹਾਂ ਆਮ ਹੋਣ ‘ਚ ਸਮਾਂ ਲੱਗ ਸਕਦਾ ਹੈ, ਕਿਉਂਕਿ ਬਹੁਤ ਸਾਰੇ ਖੇਤਰਾਂ ਤੱਕ ਪਹੁੰਚਣਾ ਮੁਸ਼ਕਲ ਹੈ।

ਪਿਛਲੀ ਖ਼ਬਰ ਦੋਸ਼ ਪੱਤਰ ’ਚ ਮ੍ਰਿਤਕ ਗਵਾਹ ਦਾ ਬਿਆਨ ਸ਼ਾਮਿਲ ਕਰਨ ’ਤੇ ਹਾਈ ਕੋਰਟ ਸਖ਼ਤ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਮੋਰਚੇ ’ਤੇ ਨਾਕਾਮ-ਰਾਣਾ ਕੇ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।