11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਮਰੀਕਾ ਨਾਲ ਵਪਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਕੀਤੇ ਮੁਫ਼ਤ

ਅਜੀਤ ਡੈਸਕ 23-07-2026
ਖੰਨਾ, 22 ਜੁਲਾਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਭਰ ਦੇ ਟੋਲ ਪਲਾਜੇ ਕਿਸਾਨਾਂ ਵਲੋਂ 12 ਵਜੇ ਤੋਂ 3 ਵਜੇ ਤੱਕ 3 ਘੰਟੇ ਲਈ ਮੁਫ਼ਤ ਕਰਵਾਏ ਗਏ। ਲੱਖੋਵਾਲ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਅਮਰੀਕਾ ਨਾਲ ਇਕ ਵਪਾਰ ਸਮਝੌਤਾ ਕਰਨ ਜਾ ਰਹੀ ਹੈ, ਜਿਸ ਨਾਲ ਦੇਸ਼ ਦਾ ਸਾਰਾ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਅਤੇ ਵਪਾਰੀਆਂ ਲਈ ਖੋਲ੍ਹ ਦਿੱਤਾ ਜਾਵੇਗਾ ਭਾਵ ਵਿਦੇਸ਼ੀ ਕੰਪਨੀਆਂ ਸਾਡੇ ਦੇਸ਼ ਅੰਦਰ ਆ ਕੇ ਆਪਣਾ ਸਾਮਾਨ ਭਾਰਤੀ ਬਾਜ਼ਾਰ ਵਿਚ ਵੇਚਣਗੀਆਂ, ਜਿਸ ਨਾਲ ਦੇਸ਼ ਦਾ ਘਰੇਲੂ ਬਾਜ਼ਾਰ ਤੇ ਕਿਸਾਨੀ ਤਬਾਹ ਹੋ ਜਾਵੇਗੀ, ਦੇਸ਼ ਦੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਣਗੇ, ਕਿਉਂਕਿ ਸਾਡੇ ਦੇਸ਼ ਅੰਦਰ ਛੋਟੀ ਕਿਸਾਨੀ ਤੇ ਛੋਟੇ ਵਪਾਰੀ ਜ਼ਿਆਦਾ ਹਨ ਅਤੇ ਉਹ ਇਨ੍ਹਾਂ ਵੱਡੀਆਂ ਅਮਰੀਕੀ ਕੰਪਨੀਆਂ ਦਾ ਮੁਕਾਬਲਾ ਨਹੀਂ ਕਰ ਸਕਦੇ। ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਅਧੀਨ ਚੱਲ ਕੇ ਉਸ ਦੀਆਂ ਨੀਤੀਆਂ ਨੂੰ ਪੰਜਾਬ ਅੰਦਰ ਧੱਕੇ ਨਾਲ ਲਾਗੂ ਕਰ ਰਹੀ ਹੈ, ਜਿਸ ਦੀ ਸਭ ਤੋਂ ਵੱਡੀ ਉਦਾਹਰਨ ਲੈਂਡ ਪੂਲਿੰਗ ਨੀਤੀ ਹੈ, ਜੋ ਪਹਿਲਾਂ ਵੀ ਪੰਜਾਬ ਦੇ ਸੂਝਵਾਨ ਲੋਕਾਂ ਨੇ ਵਿਰੋਧ ਕਰਕੇ ਪੰਜਾਬ ਸਰਕਾਰ ਤੋਂ ਵਾਪਸ ਕਰਵਾਈ ਸੀ ਪਰ ਹੁਣ ਉਹੀ ਨੀਤੀ ਫਿਰ ਤੋਂ ਪੰਜਾਬ ਸਰਕਾਰ ਲਿਆ ਰਹੀ । ਲੱਖੋਵਾਲ ਨੇ ਕਿਹਾ ਕਿ ਦਿੱਲੀ ਵਿਖੇ ਜੰਤਰ ਮੰਤਰ ’ਤੇ ਨੀਟ ਦੇ ਵਿਦਿਆਰਥੀਆਂ ਉੱਪਰ ਲਾਠੀਚਾਰਜ ਤੇ ਅੱਥਰੂ ਗੈਸ ਛੱਡਣ ਦੀ ਸਖ਼ਤ ਨਿੰਦਾ ਕਰਦੇ ਹਾਂ ।
ਲਾਡੋਵਾਲ, (ਬਲਬੀਰ ਸਿੰਘ ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ ਟੋਲ ਫ਼ਰੀ ਕਰਕੇ ਕਿਸਾਨ ਜਥੇਬੰਦੀਆਂ ਵਲੋਂ ਛੋਟੇ ਵੱਡੇ ਵਾਹਨਾਂ ਨੂੰ 12 ਤੋਂ 3 ਵਜੇ ਤੱਕ ਟੋਲ ਮੁਕਤ ਲੰਘਾ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਧਰਨਾ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਮਨੋਹਰ ਸਿੰਘ ਗਿੱਲ, ਕਿਸਾਨ ਆਗੂ ਹਰਮਿੰਦਰ ਸਿੰਘ ਲੱਖੋਵਾਲ, ਜਸਵਿੰਦਰ ਸਿੰਘ ਢੇਸੀ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੁਦਾਗਰ ਸਿੰਘ ਘੁਡਾਣੀ, ਬਲਾਕ ਪ੍ਰਧਾਨ ਨਾਜ਼ਰ ਸਿੰਘ, ਚਰਨ ਸਿੰਘ ਨੂਰਪੁਰਾ, ਏਕਤਾ ਡਕੌਂਦਾ ਦੇ ਕਿਸਾਨ ਆਗੂ ਅਮਨਦੀਪ ਲਲਤੋਂ, ਸੂਬਾ ਮੀਤ ਪ੍ਰਧਾਨ ਹਰਜਿੰਦਰ ਕੌਰ, ਸੂਬਾ ਕਮੇਟੀ ਮੈਂਬਰ ਅਜੀਤ ਸਿੰਘ ਧਾਂਦਰਾ, ਰਾਜਿੰਦਰ ਸਿੰਘ ਸਿਆੜ, ਹਰਨੇਕ ਸਿੰਘ ਗੁੱਜਰਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੰਤੋਖ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਅਮਨਦੀਪ ਸਿੰਘ ਲਲਤੋਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਕਰਮਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ (ਹੱਹਨ ਮੁੱਲਾ) ਡਾ. ਗੁਰਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਮਰੀਕ ਸਿੰਘ ਪ੍ਰਧਾਨ ਜ਼ਿਲ੍ਹਾ ਜਲੰਧਰ, ਸ਼ਵਿੰਦਰ ਸਿੰਘ ਲੌਂਗੋਵਾਲ, ਕੁਲਵਿੰਦਰ ਸਿੰਘ ਭੁਦਨ, ਸਰਬਜੀਤ ਸਿੰਘ ਭਰਥਲਾ, ਚਰਨਜੀਤ ਸਿੰਘ ਫੱਲੇਵਾਲ ਤੇ ਹਰਜਿੰਦਰ ਸਿੰਘ ਮਜ਼ਦੂਰ ਆਗੂ ਅਤੇ ਅਜੇ ਫਿਲੌਰ ਨੇ ਵੀ ਸੰਬੋਧਨ ਕੀਤਾ।
ਚੰਡੀਗੜ੍ਹ ’ਚ ਭਾਜਪਾ ਦਫ਼ਤਰ ਵੱਲ ਮਾਰਚ
ਚੰਡੀਗੜ੍ਹ, (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਭਾਕਿਯੂ (ਲੱਖੋਵਾਲ) ਪੇਂਡੂ ਸੰਘਰਸ਼ ਕਮੇਟੀ ਅਤੇ ਹੋਰ ਭਾਈਵਾਲ ਜਥੇਬੰਦੀਆਂ ਵਲੋਂ ਭਾਰਤ ਅਤੇ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਭਾਜਪਾ ਦਫ਼ਤਰ ਵੱਲ ਮਾਰਚ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦੇ ਕਾਰਕੁਨ ਜਿਵੇਂ ਹੀ ਕਿਸਾਨ ਭਵਨ ਨੇੜੇ ਲਗਾਏ ਬੈਰੀਕੇਟ ਤੋੜ ਕੇ ਅੱਗੇ ਵਧੇ ਤਾਂ ਉਨ੍ਹਾਂ ਨੂੰ ਪੁਲਿਸ ਵਲੋਂ ਰਸਤੇ ’ਚ ਹੀ ਰੋਕ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਸੜਕ ’ਤੇ ਧਰਨਾ ਲਗਾ ਦਿੱਤਾ। ਉਪਰੰਤ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਨੇ ਕਿਸਾਨਾਂ ਦਾ ਮੰਗ ਪੱਤਰ ਪ੍ਰਾਪਤ ਕੀਤਾ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵਿਚ ਨਛੱਤਰ ਸਿੰਘ ਬੈਦਵਾਣ, ਸ਼ਰਨਜੀਤ ਸਿੰਘ ਤੋਂ ਇਲਾਵਾ ਰਣਵੀਰ ਸਿੰਘ ਗਰੇਵਾਲ ਕਿਰਪਾਲ ਸਿੰਘ, ਰਵਿੰਦਰ ਸਿੰਘ ਵਿਰਦੀ, ਕੁਲਦੀਪ ਸਿੰਘ ਕੁੰਡੀ, ਗੁਰਪ੍ਰੀਤ ਸਿੰਘ ਸੋਮਲ, ਸਰਵੇਸ਼ ਯਾਦਵ, ਮੱਖਣ ਸਿੰਘ ਆਦਿ ਵੀ ਪੁੱਜੇ ਹੋਏ ਸਨ।
ਪਿਛਲੀ ਖ਼ਬਰ ਜਲੰਧਰ ਨੇੜਲੇ ਪਿੰਡ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਹਰ ਜਹਾਜ਼ੀ ਹਮਲੇ ਦੇ ਜਵਾਬ ਵਿਚ ਈਰਾਨ ਦੇ ਇੱਕ-ਇੱਕ ਪੁਲ ਜਾਂ ਬਿਜਲੀ ਘਰ ਨੂੰ ਬਣਾਵਾਂਗੇ ਨਿਸ਼ਾਨਾ—ਟਰੰਪ ਦੀ ਸਿੱਧੀ ਚਿਤਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।