09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਜਨਾਲਾ ਪੁਲਿਸ ਵਲੋਂ 30 ਕਰੋੜ ਰੁਪਏ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਅਜੀਤ ਡੈਸਕ 23-07-2026
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਅਜਨਾਲਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਿਲ ਹੋਈ ਹੈ। ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਰੀਬ 30 ਕਰੋੜ ਰੁਪਏ ਮੁੱਲ ਦੀ 6 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ‘ਅਜੀਤ’ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਆਪ੍ਰੇਸ਼ਨ ਪ੍ਰਹਾਰ 4.0 ਦੌਰਾਨ ਇਹ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਮਸ਼ੇਰ ਸਿੰਘ ਅਜਨਾਲਾ ਸ਼ਹਿਰ ਦੀ ਭਗਤ ਨਾਮਦੇਵ ਕਾਲੋਨੀ ਦਾ ਰਹਿਣ ਵਾਲਾ ਹੈ। ਉਸ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਮਾਨਸੂਨ ਤੋਂ ਪਹਿਲਾਂ ਡਰੇਨਾਂ, ਨਾਲਿਆਂ ਦੀ ਸਫ਼ਾਈ ਕਰਨ ਵਿਚ ਅਸਫ਼ਲ ਰਹੀ- ਅਵਿਨਾਸ਼ ਰਾਏ ਖੰਨ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਇਕ ਵਾਰ ਫਿਰ ਹੜ੍ਹ ਕੰਟਰੋਲ ਦੇ ਯਤਨਾਂ ਵਿਚ ਅਸਫ਼ਲ-ਸ਼ਵੇਤ ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।