09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿਚ ਵਾਧੇ ਨੂੰ ਮਨਜ਼ੂਰੀ

ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ’ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ ।ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ ’ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬੈਂਸ ਨੇ ਕਿਹਾ, ਸਾਡੀ ਸਰਕਾਰ ਯੂਨੀਫਾਈਡ ਸਟੂਡੈਂਟ ਰਜਿਸਟੇ੍ਰਸ਼ਨ ਪੋਰਟਲ ਰਾਹੀਂ ਇਕ ਕਾਗਜ਼ ਰਹਿਤ, ਪਾਰਦਰਸ਼ੀ ਅਤੇ ਕੁਸ਼ਲ ਸਿੱਖਿਆ ਪ੍ਰਣਾਲੀ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਖ਼ੁਦਕੁਸ਼ੀ ਦੀ ਵੀਡੀਓ ਵਾਇਰਲ ਕਰਨ ਵਾਲੇ ਏ.ਐਸ.ਆਈ. ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚੀਮਾ ਵਲੋਂ ਆਂਗਣਵਾੜੀ ਵਰਕਰਾਂ ਲਈ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।