08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈ ਕਾਂਗਰਸ ਤੇ ਭਾਜਪਾ-ਬਲਤੇਜ ਪੰਨੂ

ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ‘ਨੀਟ’ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ’ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਹਲਕੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ ’ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿਚ ਸੱਤਾ ’ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿਚ ਜੁਟੀਆਂ ਹੋਈਆਂ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ।

ਪਿਛਲੀ ਖ਼ਬਰ ‘ਨੀਟ’ ਮਾਮਲੇ ’ਚ ਫ਼ਾਸਟ-ਟਰੈਕ ਅਦਾਲਤ ਦਾ ਫ਼ੈਸਲਾ ਇਤਿਹਾਸਕ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਕੰਮਕਾਜ ਰਹੇਗਾ ਠੱਪ, ਐਲ.ਏ.ਡੀ.ਸੀ. ਨੀਤੀ ਵਿਰੁੱਧ ਸੰਘਰਸ਼ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।