07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ 3 ਮਾਮਲਿਆਂ ਵਿਚ ‘ਸੂ-ਮੋਟੋ’ ਨੋਟਿਸ ਜਾਰੀ

ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ।ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਅਖ਼ਬਾਰਾਂ ਰਾਹੀਂ ਧਿਆਨ ਵਿਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿਚ ‘ਸੂ-ਮੋਟੋ’ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਚ ਸੰਬੰਧੀ ਰਿਪੋਰਟ ਤਲਬ ਕੀਤੀ ਗਈ ਹੈ।ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਜਲੰਧਰ ਜ਼ਿਲ੍ਹੇ ਦੇ ਐਸ.ਐਸ.ਪੀ. ਤੋਂ ਹਲਕਾ ਫਿਲੋਰ ਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿਚ ਕਾਰਵਾਈ ਨਾ ਹੋਣ ਸੰਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸੰਬੰਧੀ ਇੱਕ ਮਾਮਲੇ ਵਿਚ ਰਿਪੋਰਟ ਤਲਬ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।

ਪਿਛਲੀ ਖ਼ਬਰ ਵਿਦਿਆਰਥੀਆਂ ’ਤੇ ਢਾਹੇ ਤਸ਼ੱਦਦ ਦੀ ਜਵਾਬਦੇਹੀ ਤੈਅ ਹੋਵੇ-ਹਰਸਿਮਰਤ ਅਗਲੀ ਖ਼ਬਰ ਪਾਕਿ ਵਿਦੇਸ਼ ਮੰਤਰੀ ਨੇ ਕਸ਼ਮੀਰ ਵਿਵਾਦ ਤੇ ਖਾੜੀ ਸੰਕਟ ਨੂੰ ਖੇਤਰੀ ਸ਼ਾਂਤੀ ਲਈ ਦੱਸਿਆ ਮੁੱਖ ਖ਼ਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।