07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜਥੇ. ਟੇਕ ਸਿੰਘ ਧਨੌਲਾ ਵਲੋਂ ਸੰਗਤਾਂ ਨੂੰ ‘ਖ਼ਾਲਸਾ ਮਾਰਚ’ ’ਚ ਸ਼ਾਮਿਲ ਹੋਣ ਦਾ ਸੱਦਾ

ਅਜੀਤ ਡੈਸਕ 24-07-2026

ਤਲਵੰਡੀ ਸਾਬੋ, 23 ਜੁਲਾਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤਾਂ ਨੂੰ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਧਨੌਲਾ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ ਸੀ, ਜੋ ਧਰਮ ਅਤੇ ਰਾਜ ਦੇ ਸੁਮੇਲ ਦਾ ਪ੍ਰਤੀਕ ਹੈ। ਇਸ ਮਹਾਨ ਸਿਧਾਂਤ ਨੂੰ ਮੁਗਲਾਂ, ਅੰਗਰੇਜ਼ਾਂ ਤੋਂ ਲੈ ਕੇ ਆਜ਼ਾਦ ਭਾਰਤ ਦੀਆਂ ਸਰਕਾਰਾਂ ਵਲੋਂ ਕਈ ਚੁਣੌਤੀਆਂ ਦਿੱਤੀਆਂ ਜਾਂਦੀਆਂ ਰਹੀਆਂ, ਪ੍ਰੰਤੂ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਉਨ੍ਹਾਂ ਚੁਣੌਤੀਆਂ ਦਾ ਡਟਕੇ ਮੁਕਾਬਲਾ ਕੀਤਾ। ਦੱਸਣਾ ਬਣਦਾ ਹੈਕਿ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲਾ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 3 ਅਗਸਤ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ।

ਪਿਛਲੀ ਖ਼ਬਰ ਅਖੰਡ ਕੀਰਤਨੀ ਜਥੇ ਵਲੋਂ 31 ਮੈਂਬਰੀ ਅਤੇ 5 ਮੈਂਬਰੀ ਕਮੇਟੀਆਂ ਸਮੇਤ ਸਾਰੇ ਅਹੁਦੇ ਖ਼ਤਮ ਕਰਨ ਦਾ ਐਲਾਨ ਅਗਲੀ ਖ਼ਬਰ ਕੇਂਦਰ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਸੁਣਨ ਲਈ ਤਿਆਰ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।