06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਦੇਖਣਾ ਬਹੁਤ ਦੁਖਦਾਈ-ਅਭਿਜੀਤ ਦਿਪਕੇ ਦੀ ਮਾਂ

ਅਜੀਤ ਡੈਸਕ 24-07-2026

ਛਤਰਪਤੀ ਸੰਭਾਜੀਨਗਰ, 23 ਜੁਲਾਈ (ਪੀ.ਟੀ.ਆਈ.)-ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦਿਪਕੇ ਦੀ ਮਾਂ ਅਨੀਤਾ ਦਿਪਕੇ ਨੇ ਨਵੀਂ ਦਿੱਲੀ ’ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੁੱਟਦੇ ਦੇਖਣਾ ਬਹੁਤ ਦੁੱਖਦਾਈ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਗੱਲ ਸੁਣੀ ਜਾਵੇ ਅਤੇ ਹਿਰਾਸਤ ’ਚ ਲਏ ਗਏ ਲੋਕਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ।”ਮੈਂ ਚਾਹੁੰਦੀ ਹਾਂ ਕਿ ਸਰਕਾਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਗੱਲ ਸੁਣੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰੇ। ਮੈਂ ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਦੇਖ ਕੇ ਚਿੰਤਤ ਹਾਂ। ਮੈਂ ਇਹ ਸਭ ਦੇਖ ਕੇ ਭਾਵੁਕ ਹਾਂ,” ਅਨੀਤਾ ਦੀਪਕੇ ਨੇ ਬੁੱਧਵਾਰ ਨੂੰ ਛਤਰਪਤੀ ਸੰਭਾਜੀਨਗਰ ’ਚ ਮਰਾਠੀ ਨਿਊਜ਼ ਚੈਨਲ ਜ਼ੀ 24 ਤਾਸ ਨੂੰ ਦੱਸਿਆ। “ਵਿਦਿਆਰਥੀਆਂ ਨੂੰ ਜਾਨਵਰਾਂ ਵਾਂਗ ਕੁੱਟਦੇ ਦੇਖ ਕੇ ਬਹੁਤ ਦੁੱਖ ਹੋਇਆ।

ਪਿਛਲੀ ਖ਼ਬਰ ਅਨੰਤਨਾਗ ’ਚ ਲਸ਼ਕਰ ਦੇ ਦੋ ਅੱਤਵਾਦੀਆਂ ਦੇ ਘਰ ਢਾਹੇ ਅਗਲੀ ਖ਼ਬਰ ਸੀ.ਜੇ.ਪੀ. ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਦੇਸ਼ ਭਰ ਤੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਜਥੇਬੰਦੀਆਂ ਦਾ ਮਿਲ ਰਿਹੈ ਸਮਰਥਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।