14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮਾਨ ਸਰਕਾਰ ਕਰਜ਼ੇ ਦੇ ਸਹਾਰੇ ਚਲਾ ਰਹੀ ਹੈ ਪੰਜਾਬ-ਤਰੁਣ ਚੁੱਘ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਵਿੱਤੀ ਸਥਿਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਸੂਬੇ ’ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਵਿੱਤੀ ਪ੍ਰਬੰਧਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਜੁਲਾਈ ਤੋਂ ਸਤੰਬਰ ਤੱਕ 13 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਜਾ ਰਹੀ ਹੈ, ਜਦਕਿ ਪਾਵਰਕਾਮ ਦੀ ਵਿੱਤੀ ਹਾਲਤ ਵੀ ਚਿੰਤਾਜਨਕ ਬਣ ਚੁੱਕੀ ਹੈ।ਤਰੁਣ ਚੁੱਘ ਨੇ ਕਿਹਾ ਕਿ ਮਾਨ ਸਰਕਾਰ ਹੁਣ ਵਿਕਾਸ ਦੇ ਆਧਾਰ ’ਤੇ ਨਹੀਂ, ਸਗੋਂ ਕਰਜ਼ੇ ਦੇ ਸਹਾਰੇ ਪੰਜਾਬ ਚਲਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੁਲਾਈ ਤੋਂ ਸਤੰਬਰ ਤੱਕ 13 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਜਾਣਾ ਹੈ, ਜਿਸ ’ਚ ਜੁਲਾਈ ਦੌਰਾਨ 5,500 ਕਰੋੜ, ਅਗਸਤ ’ਚ 3,500 ਕਰੋੜ ਅਤੇ ਸਤੰਬਰ ’ਚ 4,000 ਕਰੋੜ ਰੁਪਏ ਸ਼ਾਮਿਲ ਹਨ।
ਪਿਛਲੀ ਖ਼ਬਰ ਚੰਗੀ ਗਾਇਕੀ ਲਈ ਰਿਆਜ਼ ਜ਼ਰੂਰੀ-ਅਸੀਸ ਕੌਰ ਅਗਲੀ ਖ਼ਬਰ ਦਿੱਲੀ ਜੰਤਰ-ਮੰਤਰ ਲਾਠੀਚਾਰਜ ਮਾਮਲੇ ’ਚ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।