12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਕਰਮੀਆਂ ਦੇ ਹੱਕ ’ਚ ਨਿਤਰਿਆ ਪੰਜਾਬ ਕਾਂਗਰਸ ਐੱਸ.ਸੀ. ਵਿੰਗ

ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਅਨੁਸੂਚਿਤ ਜਾਤੀ (ਐੱਸ.ਸੀ.) ਵਿੰਗ ਨੇ ਬਰਨਾਲਾ ਵਿਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਬੇਰਹਿਮ ਨਾਲ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਦਲਿਤ ਮਜ਼ਦੂਰਾਂ ਦੀ ਇੱਜ਼ਤ, ਸੰਵਿਧਾਨਕ ਹੱਕਾਂ ਅਤੇ ਸਵੈ-ਸਨਮਾਨ ‘ਤੇ ਅਣਮਨੁੱਖੀ ਹਮਲਾ ਕਰਾਰ ਦਿੱਤਾ ਹੈ। ਐੱਸ.ਸੀ. ਵਿੰਗ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਬੇਲੋੜਾ ਬਲ ਵਰਤਿਆ, ਜਿਸ ਕਾਰਨ ਕਈ ਕਰਮਚਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਸੂਬੇ ਭਰ ਵਿਚ ਵਿਸ਼ਾਲ ਪੱਧਰ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਸੜਕਾਂ ਜਾਮ ਕਰ ਦੇਵੇਗਾ ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਪੰਜਾਬ ਵਿਚ ਬਣੀ ਭੰਬਲਭੂਸੇ ਵਾਲੀ ਸਥਿਤੀ ਅੱਧੀ ਦਰਜਨ ਪਾਰਟੀਆਂ ਦੇ ਚੋਣ ਮੈਦਾਨ ’ਚ... ਅਗਲੀ ਖ਼ਬਰ ਮੁੱਖ ਮੰਤਰੀ ਤੇ ਕੇਜਰੀਵਾਲ ਪੰਜਾਬ ਦੀ ਜਨਤਾ ਨੂੰ ਸਾਢੇ 4 ਸਾਲਾਂ ਦਾ ਜਵਾਬ ਦੇਣ-ਦੂਲੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।