06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੈਨਸ਼ਨਰਾਂ ਵਲੋਂ 29 ਜੁਲਾਈ ਦੀ ਸੂਬਾ ਪੱਧਰੀ ਰੈਲੀ ਸੰਬੰਧੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਨੋਟਿਸ

ਅਜੀਤ ਡੈਸਕ 25-07-2026
ਸੰਗਰੂਰ, 24 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਦੀ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ 29 ਜੁਲਾਈ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਸੰਬੰਧੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਰੈਲੀ ਦੀ ਜ਼ਿਲ੍ਹਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਰਾਜ ਕੁਮਾਰ ਅਰੋੜਾ, ਅਵਿਨਾਸ਼ ਸ਼ਰਮਾ, ਭੁਪਿੰਦਰ ਸਿੰਘ ਜੱਸੀ, ਪ੍ਰਿਤਪਾਲ ਸਿਘ, ਸੁਰੇਸ਼ ਪਾਲ ਸ਼ਰਮਾ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੂੰ ਨੋਟਿਸ ਦਿੱਤਾ ਗਿਆ। ਇਸ ਮੌਕੇ ਹਰਦੀਪ ਸੰਘ ਅਤੇ ਗੁਰਿੰਦਰਪਾਲ ਸਿੰਘ ਵੀ ਮੌਜੂਦ ਸਨ। ਆਗੂਆਂ ਨੇ ਦੱਸਿਆ ਕਿ ਸਾਰੇ ਪੰਜਾਬ ਦੇ ਜ਼ਿਲ੍ਹਿਆ ਵਿਚੋਂ ਪੈਨਸ਼ਨਰ ਵੱਡੀ ਗਿਣਤੀ ਵਿਚ ਲਾਮਬੰਦੀ ਕਰਦੇ ਹੋਏ 29 ਜੁਲਾਈ ਨੂੰ 10:30 ਵਜੇ ਸੰਗਰੂਰ ਦੀ ਧਰਤੀ ’ਤੇ ਮਹਾਂ ਰੈਲੀ ਕਰਨ ਲਈ ਅਤੇ ਕੁੰਭਕਰਨੀ ਨੀਦ ’ਚ ਸੁੱਤੀ ਸਰਕਾਰ ਨੂੰ ਜਗਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਰਹੇ ਹਨ। ਪੈਨਸ਼ਨਰ ਜੁਆਇੰਟ ਫਰੰਟ ਦੇ ਸੂਬਾ ਕਨਵੀਨਰਾਂ ਭਜਨ ਸਿੰਘ ਗਿੱਲ,ਕਰਮ ਸਿੰਘ ਧਨੋਆ, ਅਵਿਨਾਸ਼ ਸ਼ਰਮਾ ਅਤੇ ਸੁਖਵਿੰਦਰ ਸਿੰਘ ਸੈਣੀ ਅਨੁਸਾਰ 29 ਜੁਲਾਈ ਦੀ ਰੈਲੀ ਉਪਰੰਤ ਵਿੱਤ ਮੰਤਰੀ ਦੀ ਰਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਜੁਆਇੰਟ ਫਰੰਟ ਦੇ ਮੈਂਬਰਾਂ ਧਨਵੰਤ ਸਿੰਘ ਭੱਠਲ , ਸੁਰਿੰਦਰ ਰਾਮ ਕੁੱਸਾ, ਕੁਲਵਰਨ ਸਿੰਘ, ਨਾਹਰ ਸਿੰਘ, ਦੇਵ ਰਾਜ,ਹਰਜੀਤ ਸਿੰਘ ਤਰਖਾਣ ਮਾਜਰਾ, ਸੁਖਦੇਵ ਸਿੰਘ ਪੰਨੂੰ,ਪ੍ਰੇਮਚੰਦ ਸ਼ਰਮਾਂ ਪੰਜੋਲਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਤਿੱਖੇ ਸ਼ੰਘਰਸ਼ਾਂ ਦਾ ਸਾਹਮਣਾ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾ ਵਿਚ ਸਿਆਸੀ ਹਰਜਾ ਝੱਲਣ ਲਈ ਤਿਆਰ ਰਹਿਣਾ ਚਾਹੀਦਾ ਹੈ।ਇਸ ਮੌਕੇ ਇੰਦਰਜੀਤ ਸਿੰਘ,ਜਸਵਿੰਦਰ ਸਿੰਘ ਮੋਲੋਵਾਲ, ਗੁਰਦੀਪ ਸਿੰਘ ਵਾਲੀਆ, ਸ਼ਿੰਦਰ ਸਿੰਘ ਧੌਲਾ, ਧਰਮਜੀਤ ਸਿੰਘ ਮਗੋ, ਸੁਰੇਸ਼ ਪਾਲ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਭੱਠਲ, ਸੁਖਮੰਦਰ ਸਿੰਘ ਮੋਗਾ , ਪਿਰਥੀ ਪਾਲ ਸਿੰਘ, ਜੰਟ ਸਿੰਘ ਸੋਹੀਆਂ, ਕਸਤੂਰੀ ਲਾਲ, ਮਨਜੀਤ ਸਿੰਘ ਸੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਗੜ੍ਹ ਪੁਲਿਸ ਵਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾਪਾ 16 ਨਸ਼ਾ ਪੀੜਤ ਵਿਅਕਤੀਆਂ ਨੂੰ ਬਚਾਇਆ ਅਗਲੀ ਖ਼ਬਰ ਸੰਯਮ ਨੇ 10 ਮੀਟਰ ਏਅਰ ਪਿਸਟਲ ’ਚ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।