06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਮਰਗੜ੍ਹ ਪੁਲਿਸ ਵਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾਪਾ 16 ਨਸ਼ਾ ਪੀੜਤ ਵਿਅਕਤੀਆਂ ਨੂੰ ਬਚਾਇਆ

ਅਜੀਤ ਡੈਸਕ 25-07-2026
ਅਮਰਗੜ੍ਹ (ਸੰਗਰੂਰ), 24 ਜੁਲਾਈ (ਪਵਿੱਤਰ ਸਿੰਘ)-ਅਮਰਗੜ੍ਹ ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਟੀਮ ਵਲੋਂ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾਪਾ ਮਾਰ ਕੇ ਗੈਰ-ਕਾਨੂੰਨੀ ਤਰੀਕੇ ਨਾਲ ਚਲਾਏ ਜਾ ਰਹੇ ਇਕ ਨਸ਼ਾ ਛੁਡਾਊ ਕੇਂਦਰ ’ਚੋਂ ਨਸ਼ਾ ਪੀੜਤਾਂ ਨੂੰ ਛੁਡਵਾਇਆ ਅਤੇ ਕੇਂਦਰ ਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸੰਜੀਵ ਕਪੂਰ ਡੀ.ਐਸਪੀ. ਅਮਰਗੜ੍ਹ ਨੇ ਦੱਸਿਆ ਕਿ ਸਬ-ਇੰਸਪੈਕਟਰ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਅਮਰਗੜ, ਡਾ. ਸਾਜਿਲਾ ਖ਼ਾਨ ਸਹਾਇਕ ਸਿਵਲ ਸਰਜਨ ਮਲੇਰ ਕੋਟਲਾ, ਡਾ. ਜੋਤੀ ਕਪੂਰ ਸੀਨੀਅਰ ਮੈਡੀਕਲ ਅਫ਼ਸਰ ਅਹਿਮਦਗੜ੍ਹ, ਡਾ. ਸ਼ਗੁਫ਼ਤਾ ਮਨੋਚਿਕਿਤਸਕ, ਨਵਪ੍ਰੀਤ ਸਿੰਘ ਡਰੱਗ ਇੰਸਪੈਕਟਰ, ਰਿਜ਼ਵਾਨ ਕਲੀਨਿਕਲ ਸਾਈਕੋਲੋਜਿਸਟ ਅਤੇ ਜਗਸੀਰ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ ਦੀ ਸਾਂਝੀ ਟੀਮ ਵਲੋਂ ਉਪਰੋਕਤ ਨਸ਼ਾ ਛੁਡਾਊ ਕੇਂਦਰ ਤੇ ਛਾਪੇਮਾਰੀ ਦੌਰਾਨ 16 ਨਸ਼ਾ ਪੀੜਤ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ ਗਿਆ। ਜਾਂਚ ਦੌਰਾਨ ਪਾਇਆ ਗਿਆ ਕਿ ਇਹ ਕੇਂਦਰ ਬਿਨਾਂ ਸਰਕਾਰੀ ਮਨਜ਼ੂਰੀ ਅਤੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਕੀਤੇ ਬਿਨਾਂ ਗੈਰ-ਕਾਨੂੰਨੀ ਤਰੀਕੇ ਨਾਲ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕੇਂਦਰ ਚਲਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਚਾਏ ਗਏ ਸਾਰੇ ਨਸ਼ਾ ਪੀੜਤ ਵਿਅਕਤੀਆਂ ਦਾ ਮੈਡੀਕਲ ਮੁਆਇਨਾ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਇਲਾਜ ਅਤੇ ਮੁੜ ਵਸੇਬੇ ਲਈ ਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਿਰਫ਼ ਸਰਕਾਰ ਤੋਂ ਪ੍ਰਵਾਨਿਤ ਨਸ਼ਾ ਛੁਡਾਊ ਕੇਂਦਰਾਂ ਵਿਚ ਹੀ ਦਾਖ਼ਲ ਕਰਵਾਇਆ ਜਾਵੇ।
ਪਿਛਲੀ ਖ਼ਬਰ ਵਿਦਿਆਰਥੀਆਂ ’ਤੇ ਪੁਲਿਸ ਵਧੀਕੀਆਂ ਨਾਲ ਜੁੜੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ 29 ਜੁਲਾਈ ਦੀ ਸੂਬਾ ਪੱਧਰੀ ਰੈਲੀ ਸੰਬੰਧੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।