ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ)-ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਿਸ ਨਾਲ ਕੁਝ ਇਲਾਕਿਆਂ ‘ਚ ਮੌਸਮ ਖੁਸ਼ਗੁਆਰ ਹੋਇਆ ਅਤੇ ਕਈ ਇਲਾਕਿਆਂ ‘ਚ ਹਵਾ ‘ਚ ਨਮੀ ਵਧਣ ਕਾਰਨ ਹੁੰਮਸ ਰਹੀ। ਪਿਛਲੇ 24 ਘੰਟਿਆਂ ‘ਚ ਪੰਜਾਬ ਦੇ ਬਠਿੰਡਾ ‘ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 35.0 ਡਿਗਰੀ ਸੈਲਸੀਅਸ ਰਿਹਾ, ਜੋ ਸੂਬੇ ਦਾ ਸਭ ਤੋਂ ਜ਼ਿਆਦਾ ਤਾਪਮਾਨ ਹੈ। ਪਠਾਨਕੋਟ ‘ਚ ਰਾਤ ਦੇ ਸਮੇਂ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਰਿਹਾ, ਜੋ 24.0 ਡਿਗਰੀ ਸੈਲਸੀਅਸ ਦਰਜ ਹੋਇਆ। ਲੰਘੇ 24 ਘੰਟਿਆਂ ‘ਚ ਅੰਮ੍ਰਿਤਸਰ 12.2 ਮਿਲੀਮੀਟਰ ਮੀਂਹ ਪਿਆ ਪਰ ਮੀਂਹ ਤੋਂ ਕੁਝ ਹੀ ਸਮੇਂ ਬਾਅਦ ਹੁੰਮਸ ਹੋ ਗਈ। ਲੁਧਿਆਣਾ ‘ਚ 9.2 ਮਿਲੀਮੀਟਰ, ਗੁਰਦਾਸਪੁਰ ‘ਚ 15.4 ਮਿਲੀਮੀਟਰ, ਨਵਾਂਸ਼ਹਿਰ ‘ਚ 12.0 ਮਿਲੀਮੀਟਰ, ਸ੍ਰੀ ਮੁਕਤਸਰ ਸਾਹਿਬ ‘ਚ 14.0 ਮਿਲੀਮੀਟਰ, ਰੂਪਨਗਰ 12.5 ਮਿਲੀਮੀਟਰ ਤੱਕ ਮੀਲੀਮੀਟਰ, ਹੁਸ਼ਿਆਰਪੁਰ ‘ਚ 13.0 ਮਿਲੀਮੀਟਰ ਤੱਕ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ‘ਚ ਪੰਜਾਬ ਦੇ ਕਈ ਹਿੱਸਿਆਂ ‘ਚ ਬਦਲਵਾਹੀ ਹੋਣ ਅਤੇ ਹਲਕੇ ਤੋਂ ਦਰਮਿਆਨੇ ਪੱਧਰ ਦੀ ਬਰਸਾਤ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਕਈ ਹਿੱਸਿਆਂ ’ਚ ਪਿਆ ਮੀਂਹ
ਅਜੀਤ ਡੈਸਕ
26-07-2026