02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ’ਤੇ ਲਗਾਏ ਪਾਕਿ ’ਚ ਅੱਤਵਾਦ ਨੂੰ ਸਪਾਂਸਰ ਕਰਨ ਦੇ ਦੋਸ਼

ਅਜੀਤ ਡੈਸਕ 26-07-2026

ਅੰਮ੍ਰਿਤਸਰ, 25 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੋਸ਼ ਲਗਾਇਆ ਹੈ ਕਿ ਭਾਰਤ ਪਾਕਿ ‘ਚ ਅੱਤਵਾਦ ਨੂੰ ਸਪਾਂਸਰ ਕਰ ਰਿਹਾ ਹੈ, ਜਿਸ ਕਾਰਨ ਦੇਸ਼ ਨੂੰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਵਾਨ-ਏ-ਸਦਰ ਵਿਖੇ ਨੈਸ਼ਨਲ ਵਰਕਸ਼ਾਪ ਬਲੋਚਿਸਤਾਨ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼ਰੀਫ਼ ਨੇ ਭਾਰਤ ਦੇ ਨਾਲ-ਨਾਲ ਅਫ਼ਗਾਨਿਤਸਾਨ ‘ਤੇ ਵੀ ਦੋਸ਼ ਲਗਾਏ। ਉਨ੍ਹਾਂ ਨੇ ਕਿਹਾ ਕਿ ਪਾਕਿ ਨੇ ਵਾਰ-ਵਾਰ ਅਫ਼ਗਾਨਿਸਤਾਨ ਦੀ ਅੰਤਰਿਮ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਦੇ ਅੰਦਰ ਹਮਲੇ ਕਰਨ ਲਈ ਅੱਤਵਾਦੀ ਸਮੂਹਾਂ ਨੂੰ ਆਪਣੇ ਖੇਤਰ ਦੀ ਵਰਤੋਂ ਕਰਨ ਤੋਂ ਰੋਕੇ। ਜਦਕਿ ਅਫ਼ਗਾਨ ਅਧਿਕਾਰੀ ਹੁਣ ਤੱਕ ਅਜਿਹੇ ਸਮੂਹਾਂ ਦੀਆਂ ਗਤੀਵਿਧੀਆਂ ਨੂੰ ਰੋਕਣ ‘ਚ ਅਸਫਲ ਰਹੇ ਹਨ।ਸ਼ਾਹਬਾਜ਼ ਸ਼ਰੀਫ਼ ਨੇ ਦਾਅਵਾ ਕੀਤਾ ਕਿ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਚ ਪਾਕਿ ਦੀ ਕਥਿਤ ਮਹੱਤਵਪੂਰਨ ਭੂਮਿਕਾ ਦੇ ਨਾਲ ਪਾਕਿਸਤਾਨ ਦੀ ਕੌਮਾਂਤਰੀ ਸਥਿਤੀ ‘ਚ ਕਾਫ਼ੀ ਸੁਧਾਰ ਹੋਇਆ ਹੈ। ਵਿਦੇਸ਼ੀ ਕਰਜ਼ਿਆਂ ‘ਚ ਪੂਰੀ ਤਰ੍ਹਾਂ ਨਾਲ ਡੁੱਬ ਚੁਕੇ ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਰਥਿਕ ਵਿਕਾਸ ਦੇ ਰਾਹ ‘ਤੇ ਅੱਗੇ ਲਿਜਾਉਣ ਦਾ ਸਮਾਂ ਆ ਗਿਆ ਹੈ। ਸ਼ਰੀਫ਼ ਨੇ ਭਾਰਤ ‘ਤੇ ਸਿੰਧੂ ਜਲ ਸੰਧੀ ਨੂੰ ਇਕਪਾਸੜ ਤੌਰ ‘ਤੇ ਰੋਕਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਨਾ ਸਿਰਫ਼ ਸੰਧੀ ਦੀ ਉਲੰਘਣਾ ਹੈ ਬਲਕਿ ਕੌਮਾਂਤਰੀ ਕਾਨੂੰਨ ਦੀ ਵੀ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ 24 ਕਰੋੜ ਲੋਕਾਂ ਦੇ ਪਾਣੀ ਦੇ ਅਧਿਕਾਰਾਂ ਦੀ ਰੱਖਿਆ ਕਰੇਗਾ ਅਤੇ ਸਿੰਧੂ ਜਲ ਸੰਧੀ ਦੀ ਕਿਸੇ ਵੀ ਉਲੰਘਣਾ ਨੂੰ ਜੰਗ ਦੀ ਕਾਰਵਾਈ ਵਜੋਂ ਮੰਨੇਗਾ। ਉਨ੍ਹਾਂ ਨੇ ਕਿਹਾ ਕਿ ਬਲੋਚਿਸਤਾਨ ‘ਚ ਅੱਜ ਵੀ ਅੱਤਵਾਦ ਇਕ ਜ਼ਿੰਦਾ ਚੁਣੌਤੀ ਬਣਿਆ ਹੋਇਆ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਪਿਛਲੀ ਖ਼ਬਰ ਪੰਜਾਬ ਕਾਂਗਰਸ ’ਚ ਇਕਜੁੱਟਤਾ ਲਈ ਕੋਸ਼ਿਸ਼ਾਂ ਜਾਰੀ ਪਰ ਪਰਨਾਲਾ ਉਥੇ ਦਾ ਉਥੇ ਅਗਲੀ ਖ਼ਬਰ ਕਮਜ਼ੋਰ ਮੌਨਸੂਨ ਦਾ ਤਿਉਹਾਰੀ ਸੀਜ਼ਨ ’ਤੇ ਵੀ ਰਹੇਗਾ ਅਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।