02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਮ ਆਦਮੀ ਪਾਰਟੀ ਦੀ ‘ਆਰਮੀ’ ਬਣ ਕੇ ਕੰਮ ਕਰ ਰਹੀ ਹੈ ਪੰਜਾਬ ਪੁਲਿਸ-ਬਿੱਟੂ

ਅਜੀਤ ਡੈਸਕ 26-07-2026

ਬਰਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਿਵਲ ਹਸਪਤਾਲ ਬਰਨਾਲਾ ਪਹੁੰਚ ਕੇ ਜ਼ੇਰੇ ਇਲਾਜ ਸਫ਼ਾਈ ਸੇਵਕਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ ਪੁਲਿਸ ਨਿਰਪੱਖ ਭੂਮਿਕਾ ਨਿਭਾਉਣ ਦੀ ਬਜਾਏ ਆਮ ਆਦਮੀ ਪਾਰਟੀ ਦੀ ‘ਆਰਮੀ’ ਵਜੋਂ ਕੰਮ ਕਰ ਰਹੀ ਹੈ ਅਤੇ ਇਸੇ ਦੇ ਚਲਦਿਆਂ ਆਪਣੇ ਜਾਇਜ਼ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਤਸ਼ੱਦਦ ਢਾਹਿਆ ਗਿਆ ਅਤੇ ਉਨ੍ਹਾਂ ਦੇ ਸਿਰ ਤੱਕ ਪਾੜ ਦਿੱਤੇ ਗਏ। ਬਿੱਟੂ ਨੇ ਕਿਹਾ ਕਿ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਪੀੜਤ ਸਫ਼ਾਈ ਸੇਵਕਾਂ ਦੇ ਬਿਆਨ ਦਰਜ ਨਹੀਂ ਕੀਤੇ ਗਏ, ਜੋ ਕਿ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਇਸ ਮਾਮਲੇ ਵਿਚ ਮਾਮਲੇ ਵਿਚ ਡੀ.ਐਸ.ਪੀ. ਨੂੰ ਮੁਅੱਤਲ ਕੀਤੇ ਜਾਣ ਦੀ ਕਾਰਵਾਈ ’ਤੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਦਿਖਾਵਾ ਕੀਤਾ ਜਾ ਰਿਹਾ ਹੈ, ਜਦਕਿ ਇਹ ਅਧਿਕਾਰੀ ਤਾਂ ਦੋ ਦਿਨਾਂ ਵਿਚ ਮੁੜ ਬਹਾਲ ਕਰ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਕੌਂਸਲਰ ਧਰਮ ਸਿੰਘ ਫ਼ੌਜੀ ਆਦਿ ਆਗੂ ਵੀ ਮੌਜੂਦ ਸਨ।

ਪਿਛਲੀ ਖ਼ਬਰ ਨੌਜਵਾਨ ਸ਼ਕਤੀ ਦੀ ਜਿੱਤ ਹੋਈ-ਮਜੀਠੀਆ ਅਗਲੀ ਖ਼ਬਰ ਸਿੱਖੀ ਵਿਚ ਯੋਗਾ ਨੂੰ ਕੋਈ ਥਾਂ ਨਹੀਂ-ਗੁਰਦੁਆਰਾ ਸਾਹਿਬ ਗੁਰ ਸ਼ਬਦ ਨਾਲ ਜੁੜਨ ਦੇ ਸਥਾਨ ਹਨ-ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।