07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਸਰਕਾਰ ਨੇ ‘ਆਊਟਸੋਰਸ’ ਮੁਲਾਜ਼ਮਾਂ ਦੀ ਲੁੱਟ-ਖਸੁੱਟ ਕੀਤੀ ਖ਼ਤਮ-ਚੀਮਾ

ਅਜੀਤ ਡੈਸਕ 26-07-2026

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ‘ਦਿ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਟ੍ਰਾਂਜ਼ਿਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ ਆਰਡੀਨੈਂਸ, 2026’ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਸਰਕਾਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਲੰਬੇ ਸਮੇਂ ਤੋਂ ਲਟਕਿਆ ਹੋਇਆ ਫ਼ੈਸਲਾ ਹਜ਼ਾਰਾਂ ਆਊਟਸੋਰਸ ਮੁਲਾਜ਼ਮਾਂ ਦਾ ਸ਼ੋਸ਼ਣ ਖ਼ਤਮ ਕਰੇਗਾ ਅਤੇ ਸੂਬਾ ਸਰਕਾਰ ਨਾਲ ਉਨ੍ਹਾਂ ਦੇ ਸਿੱਧੇ ਠੇਕੇ ਦਾ ਰਾਹ ਪੱਧਰਾ ਕਰੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵਲੋਂ 13 ਜੁਲਾਈ 2026 ਨੂੰ ਮਨਜ਼ੂਰ ਕੀਤਾ ਗਿਆ ਇਹ ਆਰਡੀਨੈਂਸ ਹਜ਼ਾਰਾਂ ਪੀੜਤ ਆਊਟਸੋਰਸ ਮੁਲਾਜ਼ਮਾਂ, ਜਿਨ੍ਹਾਂ ਵਿਚ ਸਫਾਈ ਸੇਵਕ, ਸੀਵਰਮੈਨ ਅਤੇ ਪਾਵਰਕੌਮ ਦਾ ਸਟਾਫ਼ ਸ਼ਾਮਿਲ ਹੈ, ਨੂੰ ਸੂਬਾ ਸਰਕਾਰ ਨਾਲ ਸਿੱਧੇ ਠੇਕੇ ‘ਤੇ ਲਿਆਉਣ ਵਿੱਚ ਮਦਦ ਕਰੇਗਾ। ਇਸ ਨਾਲ ਤੀਜੀ ਧਿਰ (ਠੇਕੇਦਾਰਾਂ) ਵੱਲੋਂ ਕੀਤਾ ਜਾ ਰਿਹਾ ਸ਼ੋਸ਼ਣ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੋਰ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਗਲੀ ਖ਼ਬਰ ਐਸ.ਐਮ.ਓ. ਰਵੀਕਾਂਤ ਗੁਪਤਾ ਵਲੋਂ ਸਬ-ਸੈਂਟਰਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।