08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਅਜੀਤ ਡੈਸਕ 27-07-2026

ਮਮਦੋਟ, 26 ਜੁਲਾਈ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਹਰਗੋਬਿੰਦਪੁਰਾ (ਅਲਫੂ ਕੇ) ਦੇ ਇਕ ਛੋਟੇ ਕਿਸਾਨ ਵਲੋਂ ਕਰਜ਼ੇ ਦੇ ਬੋਝ ਤੋਂ ਪ੍ਰੇਸ਼ਾਨ ਹੋ ਕੇ ਕਥਿਤ ਤੌਰ ’ਤੇ ਆਤਮ ਹੱਤਿਆ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬਗ਼ੀਚਾ ਸਿੰਘ ਪੁੱਤਰ ਬਿਸ਼ਨ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕਿਸਾਨ ਬਗ਼ੀਚਾ ਸਿੰਘ ਇਕ ਛੋਟਾ ਜ਼ਿਮੀਂਦਾਰ ਸੀ, ਜਿਸ ਉੱਪਰ ਲਗਭਗ 7 ਤੋਂ 8 ਲੱਖ ਰੁਪਏ ਬੈਂਕ ਦਾ ਕਰਜ਼ਾ ਸੀ। ਕਰਜ਼ਾ ਨਾ ਮੋੜ ਸਕਣ ਕਾਰਨ ਬੈਂਕ ਵਲੋਂ ਰਕਮ ਵਸੂਲੀ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਦੀ ਪੇਸ਼ੀ ਲੰਘੀ 16 ਜੁਲਾਈ ਨੂੰ ਹੋਈ ਸੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਜ਼ਮੀਨ ਦੀ ਕੁਰਕੀ ਹੋਣ ਦੇ ਡਰੋਂ ਬਗ਼ੀਚਾ ਸਿੰਘ ਮਾਨਸਿਕ ਤਣਾਅ ਵਿਚ ਸੀ, ਜਿਸ ਨੇ 25 ਜੁਲਾਈ ਸ਼ਾਮ ਨੂੰ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਥਾਣਾ ਲੱਖੋਂ ਕਿ ਬਹਿਰਾਮ ਦੀ ਪੁਲਿਸ ਵਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਨ ਦੀ ਗੱਲ ਆਖੀ ਗਈ। ਇਸ ਮੌਕੇ ਪੁੱਜੇ ਕਿਸਾਨ ਅਤੇ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਕਿਸਾਨ ਦਾ ਸਾਰਾ ਕਰਜ਼ ਮੁਆਫ਼ ਕਰਨ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਨਿਯੁਕਤ ਨਾ ਕਰਨ ਦੇ ਚਲਦਿਆਂ ਜਨਰਲ ਵਰਗ ਵਿਚ ਭਾਰੀ ਰੋਸ ਅਗਲੀ ਖ਼ਬਰ ਪੰਜਾਬ ’ਚ ਕੱਲ੍ਹ ਤੋਂ ਭਾਰੀ ਮੀਂਹ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।