08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸੂਬਿਆਂ ਨੂੰ ਪ੍ਰੀਖਿਆਵਾਂ ਕਰਵਾਉਣ ਦਾ ਅਧਿਕਾਰ ਮਿਲੇ-ਚੀਮਾ

ਅਜੀਤ ਡੈਸਕ 27-07-2026

ਚੰਡੀਗੜ੍ਹ, 26 ਜੁਲਾਈ (ਪ੍ਰੋ. ਅਵਤਾਰ ਸਿੰਘ)-ਜਨਤਕ ਪ੍ਰੀਖਿਆਵਾਂ ਵਿਚ ਪੇਪਰ ਲੀਕ ਦੀਆਂ ਵੱਧ ਰਹੀਆਂ ਘਟਨਾਵਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਪ੍ਰਸਤਾਵਿਤ ਜਨਤਕ ਪ੍ਰੀਖਿਆਵਾਂ (ਅਨਉਚਿਤ ਸਾਧਨਾਂ ਦੀ ਮਨਾਹੀ) ਸੋਧ ਬਿੱਲ, 2026 ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਸਿਰਫ਼ ਸਖ਼ਤ ਸਜ਼ਾਵਾਂ ਨਾਲ ਹੀ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਬਣਾਇਆ ਜਾ ਸਕਦਾ। ਪਾਰਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਕਸਾਰ ਰਾਸ਼ਟਰੀ ਸੁਰੱਖਿਆ ਮਾਪਦੰਡਾਂ ਦੇ ਨਾਲ ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਵਿੱਦਿਅਕ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦਾ ਅਧਿਕਾਰ ਦਿੱਤਾ ਜਾਵੇ, ਜਿਸ ਨਾਲ ਪ੍ਰੀਖਿਆ ਪ੍ਰਕਿਰਿਆ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੇਪਰ ਲੀਕ ਵਰਗੇ ਗੰਭੀਰ ਅਪਰਾਧਾਂ ਵਿਚ ਸ਼ਾਮਿਲ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਪਿਛਲੀ ਖ਼ਬਰ ਸੂਬਾ ਸਰਕਾਰ ਧਰਨਿਆਂ ’ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ-ਢੀਂਡਸਾ ਅਗਲੀ ਖ਼ਬਰ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਨਿਯੁਕਤ ਨਾ ਕਰਨ ਦੇ ਚਲਦਿਆਂ ਜਨਰਲ ਵਰਗ ਵਿਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।