09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਾਜਵਾ ਵਲੋਂ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਵਾਉਣ ਲਈ ਵਿਧਾਨ ਸਭ ਦੇ ਸਪੀਕਰ ਨੂੰ ਚਿੱਠੀ

ਅਜੀਤ ਡੈਸਕ 27-07-2026

ਚੰਡੀਗੜ੍ਹ, 26 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ 3 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਨਾਲ ਸੰਬੰਧਿਤ ਅਤਿ ਮਹੱਤਵਪੂਰਨ ਅਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਲਈ ਯੋਗ ਸਮਾਂ ਨਿਰਧਾਰਤ ਕਰਨ ਦੀ ਅਪੀਲ ਕੀਤੀ ਹੈ। ਚਿੱਠੀ ਵਿਚ ਬਾਜਵਾ ਨੇ ਮੰਗ ਕੀਤੀ ਕਿ ਪ੍ਰਸਤਾਵਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਦੂਜਾ ਸੋਧ) ਬਿੱਲ, 2008’ ਦਾ ਖਰੜਾ ਸਾਰੇ ਵਿਧਾਇਕਾਂ ਨੂੰ ਘੱਟੋ-ਘੱਟ ਦੋ ਤੋਂ ਤਿੰਨ ਦਿਨ ਪਹਿਲਾਂ ਉਪਲਬਧ ਕਰਵਾਇਆ ਜਾਵੇ ਤਾਂ ਜੋ ਉਹ ਇਸ ਦਾ ਗੰਭੀਰਤਾ ਨਾਲ ਅਧਿਐਨ ਕਰ ਸਕਣ। ਉਨ੍ਹਾਂ ਇਸ ਬਿੱਲ ’ਤੇ ਧਾਰਾ-ਦਰ-ਧਾਰਾ ਵਿਚਾਰ-ਵਟਾਂਦਰੇ ਲਈ ਦੋ ਤੋਂ ਤਿੰਨ ਦਿਨਾਂ ਦੀ ਵਿਸ਼ੇਸ਼ ਬਹਿਸ ਕਰਵਾਉਣ ਦੀ ਵੀ ਮੰਗ ਕੀਤੀ। ਪੰਜਾਬ ਵਿਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਚਿੰਤਾ ਜ਼ਾਹਿਰ ਕਰਦਿਆਂ ਬਾਜਵਾ ਨੇ ਗੈਂਗਸਟਰਾਂ ਵਲੋਂ ਕੀਤੀਆਂ ਜਾ ਰਹੀਆਂ ਫਿਰੌਤੀ ਅਤੇ ਧਮਕੀ ਦੀਆਂ ਵਾਰਦਾਤਾਂ, ਲਾਰੈਂਸ ਬਿਸ਼ਨੋਈ ਦੇ ਵਿਵਾਦਿਤ ਇੰਟਰਵਿਊ ਅਤੇ ਪ੍ਰਦਰਸ਼ਨ ਕਰ ਰਹੇ ਬਿਜਲੀ ਮੁਲਾਜ਼ਮਾਂ, ਮਨਰੇਗਾ ਵਰਕਰਾਂ ਅਤੇ ਨਗਰ ਕੌਂਸਲ ਕਰਮਚਾਰੀਆਂ ਵਿਰੁੱਧ ਕਥਿਤ ਪੁਲਿਸ ਜ਼ਿਆਦਤੀਆਂ ’ਤੇ ਇਕ ਦਿਨ ਦੀ ਵਿਸ਼ੇਸ਼ ਬਹਿਸ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ’ਤੇ ਵੀ ਵੱਖਰੀ ਵਿਸਥਾਰਪੂਰਵਕ ਚਰਚਾ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਸਰਕਾਰ ਦੀ ਕਾਰਵਾਈ ਦੀ ਸਮੀਖਿਆ ਕਰਕੇ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।

ਪਿਛਲੀ ਖ਼ਬਰ ਅੰਤਯੋਦਿਆ ਪਰਿਵਾਰ ਉਤਥਾਨ ਯੋਜਨਾ ਉਮੀਦ, ਮੌਕਿਆਂ ਅਤੇ ਸਵੈ-ਨਿਰਭਰਤਾ ਦਾ ਮੇਲਾ ਹੈ -ਨਾਇਬ ਸਿੰਘ ਸੈਣੀ ਅਗਲੀ ਖ਼ਬਰ ਅੱਜ ਵੀ ਮੁਕੰਮਲ ਹੜਤਾਲ ’ਤੇ ਰਹਿਣਗੇ ਸੂਬੇ ਭਰ ਦੇ ਡੀ. ਸੀ. ਦਫ਼ਤਰ ਮੁਲਾਜ਼ਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।