04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੰਗਾਂ ’ਤੇ ਬਣੀ ਸਹਿਮਤੀ ਉਪਰੰਤ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸੰਘਰਸ਼ ਮੁਲਤਵੀ

ਅਜੀਤ ਡੈਸਕ 28-07-2026

ਜਲੰਧਰ, 27 ਜੁਲਾਈ (ਜਤਿੰਦਰ ਪੰਮੀ)–ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣਨ ਕਾਰਨ ਯੂਨੀਅਨ ਨੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਡੀ. ਸੀ. ਦਫ਼ਤਰਾਂ ’ਚ ਰੱਖੀ ਗਈ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ’ਤੇ ਸਹਿਮਤੀ ਦੇ ਦਿੱਤੀ ਗਈ ਹੈ ਅਤੇ ਅਗਲੇ ਦਿਨਾਂ ਦੌਰਾਨ ਮੰਨੀਆਂ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ 20 ਅਗਸਤ ਤੱਕ ਮੁਲਾਜ਼ਮਾਂ ਵਲੋਂ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਮੰਤਰੀ ਸਾਹਿਬ ਨੇ ਡੀ. ਸੀ. ਦਫ਼ਤਰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਹਿਮਤੀ ਪ੍ਰਗਟ ਕਰਦਿਆਂ ਸੁਪਰਡੈਂਟ ਗ੍ਰੇਡ-1 ਲਈ ਤਰੱਕੀ ਬਾਰੇ ਨੋਟੀਫਿਕੇਸ਼ਨ ਅਗਲੇ ਦਿਨਾਂ ਦੌਰਾਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਤੇ ਹੋਰ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਬਰਨਾਲਾ ’ਚ ਲਾਠੀਚਾਰਜ ਦੇ ਵਿਰੋਧ ’ਚ ਸਫ਼ਾਈ ਸੇਵਕਾਂ ਵਲੋਂ 30 ਨੂੰ ਪੰਜਾਬ ਬੰਦ ਦਾ ਸੱਦਾ ਅਗਲੀ ਖ਼ਬਰ ਪੀ.ਐਸ.ਆਰ.ਐਲ.ਐਮ. ਭਰਤੀ ’ਤੇ ਹਾਈ ਕੋਰਟ ਵਲੋਂ ਜਾਂਚ ਕਮੇਟੀ ਗਠਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।