04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਰਨਾਲਾ ’ਚ ਲਾਠੀਚਾਰਜ ਦੇ ਵਿਰੋਧ ’ਚ ਸਫ਼ਾਈ ਸੇਵਕਾਂ ਵਲੋਂ 30 ਨੂੰ ਪੰਜਾਬ ਬੰਦ ਦਾ ਸੱਦਾ

ਅਜੀਤ ਡੈਸਕ 28-07-2026

ਭੁੱਚੋ ਮੰਡੀ (ਬਠਿੰਡਾ), 27 ਜੁਲਾਈ (ਪਰਵਿੰਦਰ ਸਿੰਘ ਜੌੜਾ)- ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਨੇ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਪੰਜਾਬ ਵਿਚ ਸਫ਼ਾਈ ਸੇਵਕਾਂ, ਸੀਵਰਮੈਨਾਂ, ਡੀ. ਸੀ. ਦਫ਼ਤਰ ਕਰਮੀਆਂ ਤੋਂ ਬਾਅਦ ਹੁਣ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਵੀ ਹੜਤਾਲ ‘ਤੇ ਚਲੇ ਗਏ ਹਨ। ਅਜਿਹੀ ਹਾਲਤ ਵਿਚ ਪੰਜਾਬ ਦੇ ਲੋਕਾਂ ਦਾ ਜੀਵਨ ਦੁੱਭਰ ਹੋ ਗਿਆ ਹੈ। ਸਫ਼ਾਈ ਨਾ ਹੋਣ ਕਾਰਨ ਥਾਂ-ਥਾਂ ਗੰਦਗੀ ਦੇ ਢੇਰ ਲੱਗ ਗਏ ਹਨ। ਸੂਬੇ ਭਰ ਵਿਚ ਸਫ਼ਾਈ ਸੇਵਕ ਅਤੇ ਸੀਵਰਮੈਨ ਪਿਛਲੇ 20 ਦਿਨਾਂ ਤੋਂ ਲਗਾਤਾਰ ਅਤੇ ਅਣਮਿਥੇ ਸਮੇਂ ਦੀ ਹੜਤਾਲ ‘ਤੇ ਹਨ। ਉਨ੍ਹਾਂ ਦੀ ਹੜਤਾਲ ਖੁਲ੍ਹਵਾਉਣ ਅਤੇ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਦਿਵਾਉਣ ਲਈ ਸਰਕਾਰ ਸੁਹਿਰਦ ਨਹੀਂ ਜਾਪਦੀ।

ਪਿਛਲੀ ਖ਼ਬਰ ਸਿਮਰਨ ਟਾਂਕ ਨੇ ਐਮ.ਏ.ਅੰਗਰੇਜ਼ੀ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਮੰਗਾਂ ’ਤੇ ਬਣੀ ਸਹਿਮਤੀ ਉਪਰੰਤ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸੰਘਰਸ਼ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।