03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬੰਬੇ ਹਾਈ ਕੋਰਟ ਨੇ ਗਡਕਰੀ ਨੂੰ ਮੇਟਾ ਅਤੇ ਹੋਰ ਪਲੇਟਫਾਰਮਾਂ ਖ਼ਿਲਾਫ਼ ਮੁਕੱਦਮਾ ਦਾਇਰ ਕਰਨ ਦੀ ਦਿੱਤੀ ਇਜਾਜ਼ਤ

ਅਜੀਤ ਡੈਸਕ 28-07-2026

ਮੁੰਬਈ, 27 ਜੁਲਾਈ (ਏਜੰਸੀ)-ਬੰਬੇ ਹਾਈ ਕੋਰਟ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮੇਟਾ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਉਨ੍ਹਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਿਵਲ ਮੁਕੱਦਮਾ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਜਿਨ੍ਹਾਂ ਦੀ ਗਡਕਰੀ ਅਤੇ ਉਨ੍ਹਾਂ ਦੇ ਪਰਿਵਾਰ ਵਿਰੁੱਧ ਗ਼ਲਤ ਜਾਣਕਾਰੀ ਫੈਲਾਉਣ ਲਈ ਵਰਤੋਂ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੋਸ਼ਲ ਮੀਡੀਆ ਪੋਸਟਾਂ ਵਿਰੁੱਧ ਬੰਬੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਇਨ੍ਹਾਂ ਪੋਸਟਾਂ ’ਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਈ-20 ਨਾਲ ਜੁੜੇ ਕਾਰੋਬਾਰ ਦੇ ਫ਼ਾਇਦਿਆਂ ਨਾਲ ਜੋੜਿਆ ਗਿਆ ਸੀ। ਹਾਈ ਕੋਰਟ ’ਚ ਗਡਕਰੀ ਵਲੋਂ ਦਾਇਰ ਕੀਤੇ ਗਏ ਮੁਕੱਦਮੇ ਅਨੁਸਾਰ, ਸੋਸ਼ਲ ਮੀਡੀਆ ’ਤੇ ਮੌਜੂਦ ਵਿਵਾਦਤ ਸਮੱਗਰੀ ’ਚ ਪੋਸਟਾਂ, ਡੀਪਫੇਕ ਤਸਵੀਰਾਂ ਅਤੇ ਵੀਡੀਓਜ਼ ਆਦਿ ਸ਼ਾਮਿਲ ਹਨ, ਜੋ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਈ-20 ਈਥਾਨੋਲ ਬਲੈਂਡਿੰਗ ਪ੍ਰੋਗਰਾਮ ਤੋਂ ਹੋਣ ਵਾਲੇ ਮੁਨਾਫ਼ੇ ਨਾਲ ਜੋੜਦੇ ਹਨ। ਉਨ੍ਹਾਂ ਵਲੋਂ ਦਾਇਰ ਕੀਤੇ ਗਏ ਮੁਕੱਦਮੇ ’ਚ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਈਥਾਨੋਲ ਬਲੈਂਡਿੰਗ ਨੀਤੀ ਪੈਟਰੋਲੀਅਮ ਮੰਤਰਾਲੇ ਦੁਆਰਾ ਚਲਾਈ ਜਾ ਰਹੀ ਹੈ।

ਪਿਛਲੀ ਖ਼ਬਰ ਹੰਗਾਮੇ ਦੌਰਾਨ ਪੇਪਰ ਲੀਕ ਸੋਧ ਬਿੱਲ ਲੋਕ ਸਭਾ ’ਚ ਪੇਸ਼ ਅਗਲੀ ਖ਼ਬਰ ਨੈਸ਼ਨਲ ਹੈਰਾਲਡ ਮਾਮਲਾ : ਹਾਈ ਕੋਰਟ ਨੇ ਸੋਨੀਆ ਤੇ ਰਾਹੁਲ ਤੋਂ ਤਿੰਨ ਹਫ਼ਤੇ ’ਚ ਜਵਾਬ ਮੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।