07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਔਰਤਾਂ ਦੇ ਬੈਂਕ ਖ਼ਾਤਿਆਂ ’ਚ 1,149 ਕਰੋੜ ਸਿੱਧੇ ਜਮ੍ਹਾਂ ਕੀਤੇ ਗਏ-ਡਾ. ਬਲਜੀਤ ਕੌਰ

ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿਚ ਸਿੱਧਾ ਲਾਭ ਤਬਦੀਲ (ਡੀ. ਬੀ. ਟੀ.) ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿਚ 1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ 1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿਚ ਕੁੱਲ 4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ 1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿਚ ਕੁੱਲ 3,000 ਪ੍ਰਦਾਨ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 70 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਨਾਲ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਔਰਤ-ਕੇਂਦਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿਚੋਂ ਇਕ ਬਣ ਗਈ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ ਪੰਜਾਬ ਅਤੇ ਪੰਥ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਮਿਲਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।