07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੇਪਰ ਲੀਕ ਨੇ ਨੌਜਵਾਨਾਂ ਦੇ ਸੁਪਨੇ ਕੀਤੇ ਤਬਾਹ-ਮਜੀਠੀਆ

ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਪੇਪਰ ਲੀਕ ਅਤੇ ਕਥਿਤ ਬੇਨਿਯਮੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਹੀ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਆ ਸਕੇਗੀ ਅਤੇ ਜ਼ਿੰਮੇਵਾਰਾਂ ਦੀ ਜਵਾਬਦੇਹੀ ਤੈਅ ਹੋਵੇਗੀ।ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ’ਚ ਕਈ ਭਰਤੀ ਪ੍ਰੀਖਿਆਵਾਂ ਵਿਵਾਦਾਂ ਵਿਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਸਹਾਇਕ ਭਰਤੀ ਪ੍ਰੀਖਿਆ ਵਿਚ 13 ਉਮੀਦਵਾਰਾਂ ਵਲੋਂ ਦੋ ਵੱਖ-ਵੱਖ ਪ੍ਰਸ਼ਨ ਪੱਤਰਾਂ ਵਿਚ ਇੱਕੋ ਜਿਹੀਆਂ ਗਲਤੀਆਂ ਕਰਨਾ ਇਸ ਗੱਲ ਦਾ ਸੰਕੇਤ ਹੈ ਕਿ ਪ੍ਰੀਖਿਆ ਪ੍ਰਕਿਰਿਆ ਨਾਲ ਪਹਿਲਾਂ ਹੀ ਛੇੜਛਾੜ ਕੀਤੀ ਗਈ ਸੀ। ਉਨ੍ਹਾਂ ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਦੀ ਭਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੰਟਰਵਿਊ ਲਈ 30 ਅੰਕ ਰੱਖੇ ਜਾਣ ਅਤੇ ਚੋਣ ਪ੍ਰਕਿਰਿਆ ’ਤੇ ਉੱਠੇ ਸਵਾਲਾਂ ਕਾਰਨ ਹਾਈ ਕੋਰਟ ਨੂੰ ਦਖ਼ਲ ਦੇਣਾ ਪਿਆ। ਇਸੇ ਤਰ੍ਹਾਂ ਆਬਕਾਰੀ ਇੰਸਪੈਕਟਰ ਭਰਤੀ ਪ੍ਰੀਖਿਆ ਵਿਚ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਵੀ ਇਸ ਮਾਮਲੇ ਵਿਚ ਗੰਭੀਰ ਟਿੱਪਣੀਆਂ ਕੀਤੀਆਂ ਗਈਆਂ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸੀਵਰ ਸਾਫ਼ ਕਰਦੇ ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਸੰਗਰੂਰ ਦੀ ਅਦਾਲਤ ਵਲੋਂ ਮਲਿਕਅਰਜੁਨ ਖੜਗੇ ਖ਼ਿਲਾਫ਼ ਸੰਮਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।