08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ. ਗ੍ਰਿਫ਼ਤਾਰ

ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਧਿਕਾਰੀ (ਐਸ.ਡੀ.ਓ.) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫ.ਆਈ.ਆਰ.ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਮੁਲਜ਼ਮ ਐਸ.ਡੀ.ਓ. 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸ.ਡੀ.ਓ. ਨੇ 8 ਲੱਖ ਰੁਪਏ ਰਿਸ਼ਵਤ ਲਈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।ਇਸ ਸੰਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਮੌਨਸੂਨ ’ਚ ਸੁਧਾਰ, ਫਿਰ ਵੀ ਖਰੀਫ਼ ਫ਼ਸਲਾਂ ਦੀ ਬਿਜਾਈ ਬੀਤੇ ਸਾਲ ਨਾਲੋਂ ਪਿੱਛੇ ਅਗਲੀ ਖ਼ਬਰ ਪਿੰਡ ਤਾਮਕੋਟ ਵਿਖੇ ਕਈ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫ਼ੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।