08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਇਸਹਾਕ ਡਾਰ ਵਲੋਂ ਅਮਰੀਕੀ ਕਾਂਗਰਸ ਦੇ ਵਫ਼ਦ ਨਾਲ ਵਪਾਰ ਤੇ ਖੇਤਰੀ ਸੁਰੱਖਿਆ ’ਤੇ ਚਰਚਾ

ਅਜੀਤ ਡੈਸਕ 29-07-2026

ਅੰਮ੍ਰਿਤਸਰ, 28 ਜੁਲਾਈ (ਸੁਰਿੰਦਰ ਕੋਛੜ)-ਇਸਲਾਮਾਬਾਦ ‘ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਅਮਰੀਕੀ ਕਾਂਗਰਸ ਦੇ ਵਫ਼ਦ ਵਿਚਕਾਰ ਹੋਈ ਮੁਲਾਕਾਤ ਦੌਰਾਨ ਵਪਾਰ, ਨਿਵੇਸ਼, ਸੂਚਨਾ ਤਕਨਾਲੋਜੀ, ਊਰਜਾ ਅਤੇ ਹੋਰ ਮੁੱਖ ਖੇਤਰਾਂ ‘ਚ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ ਗਈ। ਪਾਕਿ ਵਿਦੇਸ਼ ਮੰਤਰਾਲੇ ਦੇ ਅਨੁਸਾਰ ਪਾਕਿਸਤਾਨ ਅਤੇ ਅਮਰੀਕਾ ਨੇ ਸਹਿਮਤੀ ਪ੍ਰਗਟ ਕਰਦੇ ਹੋਏ ਦੁਵੱਲੇ ਸੰਬੰਧਾਂ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।ਪਾਕਿ ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ਦੇ ਅਨੁਸਾਰ ਕਾਂਗਰਸਮੈਨ ਰਿਆਨ ਜ਼ਿੰਕੇ ਅਤੇ ਮਾਈਕਲ ਬਾਮਗਾਰਟਨਰ ਦੇ ਦੋ ਮੈਂਬਰੀ ਵਫ਼ਦ ਨੇ ਇਸਲਾਮਾਬਾਦ ‘ਚ ਡਾਰ ਨਾਲ ਦੁਵੱਲੇ ਸੰਬੰਧਾਂ ਅਤੇ ਖੇਤਰੀ ਵਿਕਾਸ ‘ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਸੰਯੁਕਤ ਰਾਜ ਅਮਰੀਕਾ ਦੇ ਪ੍ਰਤੀਨਿਧੀ ਸਭਾ ਦੇ ਉਕਤ ਵਫਦ ਨਾਲ ਜਨਰਲ ਹੈੱਡਕੁਆਰਟਰ ਰਾਵਲਪਿੰਡੀ ਵਿਖੇ ਫ਼ੌਜ ਮੁਖੀ ਅਤੇ ਰੱਖਿਆ ਸਟਾਫ ਦੇ ਮੁਖੀ ਫੀਲਡ ਮਾਰਸ਼ਲ ਸਈਅਦ ਆਸਿਮ ਮੁਨੀਰ ਨੇ ਵੀ ਮੁਲਾਕਾਤ ਕੀਤੀ ਅਤੇ ਖੇਤਰੀ ਸੁਰੱਖਿਆ, ਦੁਵੱਲੇ ਸਹਿਯੋਗ ਅਤੇ ਆਰਥਿਕ ਸੰਬੰਧਾਂ ਨੂੰ ਮਜਬੂਤ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ।

ਪਿਛਲੀ ਖ਼ਬਰ ਸੂਬੇ ਦੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ-ਚੀਮਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ-ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਹਵਾਈ ਸੇਵਾ ਤੁਰੰਤ ਬਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।