08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੂਬੇ ਦੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ-ਚੀਮਾ

ਅਜੀਤ ਡੈਸਕ 29-07-2026

ਲੁਧਿਆਣਾ, 28 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਟਰਾਂਸਪੋਰਟਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਜਲਦ ਹੱਲ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਖਜ਼ਾਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਦੇ ਟਰਾਂਸਪੋਰਟਾਂ ਨਾਲ ਇਕ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਪੰਜਾਬ ਸਟੇਟ ਗੁਡਸ ਟਰਾਂਸਪੋਰਟ ਐਸੋਸੀਏਸ਼ਨ ਦੇ ਚੇਅਰਮੈਨ ਚਰਨ ਸਿੰਘ ਲੋਹਾਰਾ, ਜੇ.ਪੀ. ਅਗਰਵਾਲ, ਬਲਰਾਜ ਸ਼ਰਮਾ, ਪ੍ਰਧਾਨ ਕਾਮਰੇਡ ਪ੍ਰੇਮ ਸਿੰਘ, ਸ਼ਮਸ਼ੇਰ ਸਿੰਘ ਬਰਾੜ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨ ਸਿੰਘ ਲੋਹਾਰਾ ਨੇ ਦੱਸਿਆ ਕਿ ਖਜ਼ਾਨਾ ਮੰਤਰੀ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਮੰਤਰੀ ਨੂੰ ਇਕ ਮੰਗ ਪੱਤਰ ਵੀ ਦਿੱਤਾ, ਜਿਸ ਤੇ ਕੈਬਨਿਟ ਮੰਤਰੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਜ਼ਰੂਰੀ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਸੂਬੇ ਦੇ ਟਰਾਂਸਪੋਰਟਰਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਪਿਛਲੀ ਖ਼ਬਰ ਅਫ਼ਗਾਨ-ਪਾਕਿ ਟਕਰਾਅ ਦੌਰਾਨ ਮਾਰੇ ਗਏ 500 ਨਾਗਰਿਕ ਅਗਲੀ ਖ਼ਬਰ ਇਸਹਾਕ ਡਾਰ ਵਲੋਂ ਅਮਰੀਕੀ ਕਾਂਗਰਸ ਦੇ ਵਫ਼ਦ ਨਾਲ ਵਪਾਰ ਤੇ ਖੇਤਰੀ ਸੁਰੱਖਿਆ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।