10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਹਾਈ ਕੋਰਟ ਵਲੋਂ ਐਸ.ਟੀ.ਐਫ. ਦੇ ਏ.ਆਈ.ਜੀ. ਤੋਂ ਰਿਪੋਰਟ ਤਲਬ

ਅਜੀਤ ਡੈਸਕ 29-07-2026

ਮਾਮਲਾ, ਗੋਇੰਦਵਾਲ ਜੇਲ੍ਹ ’ਚੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ
ਚੰਡੀਗੜ੍ਹ, 28 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿਚੋਂ ਕਥਿਤ ਤੌਰ ’ਤੇ ਚੱਲ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈਟਵਰਕ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਨੂੰ ਹੈਰਾਨ ਕਰਨ ਵਾਲਾ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਹੈਰਾਨੀ ਜਤਾਈ ਕਿ ਜੇਲ੍ਹ ਦੇ ਅੰਦਰੋਂ ਇੰਨੇ ਵੱਡੇ ਪੱਧਰ ’ਤੇ ਨਸ਼ਾ ਤਸਕਰੀ ਦਾ ਨੈੱਟਵਰਕ ਚੱਲਣ ਦੇ ਬਾਵਜੂਦ ਹੁਣ ਤੱਕ ਕਿਸੇ ਵੀ ਜੇਲ੍ਹ ਅਧਿਕਾਰੀ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ।ਜਸਟਿਸ ਐਨ.ਐਸ. ਸ਼ੇਖਾਵਤ ਸਾਹਮਣੇ ਸੁਣਵਾਈ ਦੌਰਾਨ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਵਿਚ ਦੱਸਿਆ ਗਿਆ ਕਿ ਜੇਲ੍ਹ ’ਚ ਬੰਦ ਇਕ ਮੁਲਜ਼ਮ ਮੋਬਾਈਲ ਫ਼ੋਨ ਰਾਹੀਂ ਨਾ ਸਿਰਫ਼ ਪੰਜਾਬ ਤੋਂ ਬਾਹਰ ਆਪਣੇ ਸਾਥੀਆਂ ਨਾਲ ਸੰਪਰਕ ਵਿਚ ਸੀ, ਸਗੋਂ ਪਾਕਿਸਤਾਨ ’ਚ ਬੈਠੇ ਕਥਿਤ ਨਸ਼ਾ ਤਸਕਰਾਂ ਨਾਲ ਵੀ ਲਗਾਤਾਰ ਗੱਲਬਾਤ ਕਰ ਰਿਹਾ ਸੀ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈ ਕੋਰਟ ਨੇ ਸਪੈਸ਼ਲ ਟਾਸਕ ਫ਼ੋਰਸ (ਐਸ.ਟੀ.ਐਫ.) ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ ਨਿੱਜੀ ਤੌਰ ’ਤੇ ਪੂਰੇ ਮਾਮਲੇ ਦੀ ਜਾਂਚ ਫਾਈਲ ਦਾ ਮੁਆਇਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਿਛਲੀ ਖ਼ਬਰ ‘ਆਪ’ ਕੀਤੇ ਕੰਮਾਂ ਦੇ ਆਧਾਰ ’ਤੇ ਵਿਧਾਨ ਸਭਾ ਚੋਣਾਂ ਲੜੇਗੀ-ਬਲਤੇਜ ਪੰਨੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਯੂਥ ਵਿੰਗ ਦਾ ਜਲਦ ਹੋਵੇਗਾ ਵਿਸਥਾਰ-ਗੁਰਜੀਤ ਸਿੰਘ ਤਲਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।