ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੱਲ ਰਹੇ ਸੰਘਰਸ਼ ਨੂੰ 3 ਸਾਲ 6 ਮਹੀਨੇ 20 ਦਿਨ ਹੋ ਗਏ ਹਨ, ਉਸ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ ਵਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਇਕ ਅਹਿਮ ਅਤੇ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਿੱਖ ਸੰਗਤਾਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਆਰ-ਪਾਰ ਦੇ ਸੰਘਰਸ਼ ਦਾ ਸੰਕਲਪ ਦੁਹਰਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਬਾਪੂ ਗੁਰਚਰਨ ਸਿੰਘ,ਜਥੇਦਾਰ ਗੁਰਦੀਪ ਸਿੰਘ ਬਠਿੰਡਾ,ਜਸਟਿਸ ਰਣਜੀਤ ਸਿੰਘ,ਜਥੇਦਾਰ ਸਿਮਰਨਜੀਤ ਸਿੰਘ ਮਾਨ,ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਰਾਜਾ ਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ, ਜਥੇਦਾਰ ਕਰਨੈਲ ਸਿੰਘ ਪੰਜੋਲੀ,ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਿੰਦਰ ਸਿੰਘ ਭੰਗੂ,ਸਤਨਾਮ ਸਿੰਘ ਬਹਿਰੂ, ਨਿਰਭੈ ਸਿੰਘ ਢੁੱਡੀਕੇ, ਇੰਦਰਜੀਤ ਸਿੰਘ ਕੋਟ ਬੁੱਢਾ,ਪਾਲ ਸਿੰਘ ਫਰਾਂਸ,ਬਲਜੀਤ ਸਿੰਘ ਭਾਊ, ਬਲਵਿੰਦਰ ਸਿੰਘ ਕਾਲਾ,ਬਲਜਿੰਦਰ ਸਿੰਘ ਗੁੱਡੂ ਤੋਂ ਇਲਾਵਾ ਬਲਵਿੰਦਰ ਸਿੰਘ ਫਿਰੋਜ਼ਪੁਰ, ਜਸਬੀਰ ਸਿੰਘ ਸਿੱਧੂਪੁਰ, ਹਰਸ਼ਿੰਦਰ ਕੌਰ ਉਘੇ ਵਿਦਵਾਨ, ਜਸਵਿੰਦਰ ਸਿੰਘ ਸਮਾਜਕ ਸੰਘਰਸ਼ ਪਾਰਟੀ, ਹਰਪਾਲ ਸਿੰਘ ਕਰਨਾਲ, ਪਾਲ ਸਿੰਘ ਘੜੂੰਆਂ,ਅਵਤਾਰ ਸਿੰਘ ਕਰੀਮਪੁਰੀ ਸ਼ਾਮਿਲ ਹੋਏ। ਇਸ ਦੇ ਨਾਲ ਹੀ ਬਾਬਾ ਲਾਲ ਸਿੰਘ ਭੀਖੀ, ਬਾਬਾ ਸੁਖਦੇਵ ਸਿੰਘ ਨਾਨਕਸਰ ਵਾਲੇ, ਸੁਰਜੀਤ ਸਿੰਘ ਗੜ੍ਹੀ ਸ਼੍ਰੋਮਣੀ ਕਮੇਟੀ ਮੈਂਬਰ, ਤਰੁਨ ਜੈਨ ਬਾਵਾ,ਮੁਹੰਮਦ ਜ਼ਮੀਰ ਮਲੇਰਕੋਟਲਾ, ਐਡਵੋਕੇਟ ਨਿਤਿਨ ਕੰਵਲ, ਬਲਵੰਤ ਸਿੰਘ ਖੋਸਾ, ਗੁਰਸੇਵਕ ਸਿੰਘ ਮਝੈਲ,ਰੇਸ਼ਮ ਸਿੰਘ ਨਰੇਗਾ ਫਰੰਟ,ਧਿਆਨ ਸਿੰਘ, ਸੀਤਾ ਰਾਮ ਦੀਪਕ, ਨਰਿੰਦਰ ਸਿੰਘ ਭੰਗੂ, ਅਵਤਾਰ ਸਿੰਘ ਕ੍ਰਾਂਤੀਕਾਰੀ ਯੂਨੀਅਨ, ਰਛਪਾਲ ਸਿੰਘ ਚੰਡੀਗੜ੍ਹ, ਅੰਮ੍ਰਿਤਪਾਲ ਕੌਰ ਸ਼ਹੀਦ ਬੇਅੰਤ ਸਿੰਘ ਦੀ ਧੀ, ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 15 ਅਗਸਤ ਨੂੰ ਵੱਡੀ ਗਿਣਤੀ ਵਿਚ ਸੰਗਤਾਂ ਚੰਡੀਗੜ੍ਹ ਪਹੁੰਚਣਗੀਆਂ ਅਤੇ ਪੰਜਾਬ ਦੇ ਲੋਕ ਭਵਨ ਦਾ ਘਿਰਾਓ ਕਰਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਉਠਾਈ ਜਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਆਰ-ਪਾਰ ਦੇ ਸੰਘਰਸ਼ ਦਾ ਐਲਾਨ
ਅਜੀਤ ਡੈਸਕ
29-07-2026