08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਦੀ ਸੂਬਾ ਪੱਧਰੀ ਮੁਹਿੰਮ ਅੱਜ ਤੋਂ

ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਸੰਦੀਪ ਕੁਮਾਰ ਮਾਹਨਾ)-ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 29 ਜੁਲਾਈ ਤੋਂ ਸੂਬਾ ਪੱਧਰ ’ਤੇ ‘ਸਮਰਸਤਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ‘ਦੀਪ ਮਹੋਤਸਵ, ਕਲਸ਼ ਵੰਦਨ, ਸਮਰਸਤਾ ਯਾਤਰਾ, ਸੰਤ ਸੰਪਰਕ ਤੇ ਵਿਦਿਆਰਥੀਆਂ ਨਾਲ ਗੱਲਬਾਤ’ ਵਰਗੇ ਕਈ ਪ੍ਰੋਗਰਾਮ ਕਰਵਾਏ ਜਾਣਗੇ। ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰੂ ਪੂਰਨਿਮਾ ਦੇ ਪਾਵਨ ਦਿਹਾੜੇ ਤੋਂ ਸ਼ੁਰੂ ਹੋਣ ਵਾਲੀ ਇਹ ਕੌਮੀ ਪੱਧਰੀ ਮੁਹਿੰਮ 20 ਫ਼ਰਵਰੀ 2027 (ਮਾਘ ਪੂਰਨਿਮਾ) ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ 29 ਜੁਲਾਈ ਨੂੰ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਸਮਰਸਤਾ ਦੀਪ ਮਹੋਤਸਵ’ ਨਾਲ ਹੋਵੇਗੀ। ਇਸ ਮੌਕੇ ਪੰਜਾਬ ਭਰ ਦੇ ਗੁਰੂ ਰਵਿਦਾਸ ਮੰਦਰਾਂ ਵਿਚ ਦੀਵੇ ਜਗਾਏ ਜਾਣਗੇ ਤੇ ਭਜਨ-ਕੀਰਤਨ, ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਸੰਗਤਾਂ ਲਈ ਲੰਗਰ ਵੀ ਲਗਾਏ ਜਾਣਗੇ, ਜਦੋਂਕਿ 29 ਜੁਲਾਈ ਤੋਂ 10 ਸਤੰਬਰ ਤੱਕ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਕਲਸ਼ ਵੰਦਨ ਅਭਿਆਨ’ ਚਲਾਇਆ ਜਾਵੇਗਾ।

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਇੱਕਜੁੱਟ ਹੋਣ ਲਈ ਪ੍ਰੇਰਿਤ ਕਰਦੀਆਂ ਹਨ-ਰੇਨੂੰ ਕਸ਼ਯਪ ਅਗਲੀ ਖ਼ਬਰ ਈਰਾਨ ’ਚ ਪੈਰੋਲ ’ਤੇ ਹੋਣ ਦੇ ਬਾਵਜੂਦ ਵਤਨ ਨਹੀਂ ਪਰਤੇ ਤਿੰਨ ਭਾਰਤੀ ਅਧਿਕਾਰੀ, ਮਾਮਲਾ ਹਾਈ ਕੋਰਟ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।