07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਹੋਏ ਸੰਪੂਰਨ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਵਲੋਂ ਧਰਮ ਦੇ ਪ੍ਰਚਾਰ, ਪਸਾਰ ਅਤੇ ਸੰਗਤਾਂ ਨੂੰ ਗੁਰੂਘਰ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ-ਜਥੇਦਾਰ ਗੜਗੱਜ, ਐਡਵੋਕੇਟ ਧਾਮੀ

ਅਜੀਤ ਡੈਸਕ 30-07-2026
ਬੱਧਨੀ ਕਲਾਂ (ਮੋਗਾ), 29 ਜੁਲਾਈ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਬੀਤੇ 28 ਜੂਨ ਤੋਂ ਚੱਲ ਰਹੇ ਇਕੋਤਰੀ ਸਮਾਗਮ ਸੰਪੂਰਨ ਹੋ ਗਏ। ਇਸ ਸੰਬੰਧੀ ਰੱਖੇ ਗਏ 947 ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਅਖੀਰਲੇ ਦਿਨ ਸਜਾਏ ਗਏ ਧਾਰਮਿਕ ਰੂਹਾਨੀ ਦੀਵਾਨ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ, ਗਿਆਨੀ ਗਗਨਦੀਪ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਆਦਿ ਨੇ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਵਲੋਂ ਕੀਤੇ ਜਾ ਰਹੇ ਸਿੱਖੀ ਅਤੇ ਧਰਮ ਦੇ ਪ੍ਰਚਾਰ ਤੋਂ ਇਲਾਵਾ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਮੇਂ ਸਜਾਏ ਗਏ ਰੂਹਾਨੀ ਦੀਵਾਨ ‘ਚ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਜੋ ਪ੍ਰਾਣੀ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਗੁਰੂ ਦੇ ਲੜ ਲੱਗ ਕੇ ਸੇਵਾ ਸਿਮਰਨ ਕਰਦਾ ਹੈ, ਉਸ ਨੂੰ ਦੁੱਖ ਤਕਲੀਫ਼ਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਕਥਾ ਕੀਰਤਨ ਕਰਦਿਆਂ ਜਿਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਘਾਲਾ ਸਿੰਘ ਨਾਨਕਸਰ, ਬਾਬਾ ਹਰੀ ਸਿੰਘ ਹਰੀਕੇ ਪੱਤਣ, ਭਾਈ ਮਹਿੰਦਰ ਸਿੰਘ ਟਾਹਲੀਆਣਾ ਸਾਹਿਬ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਬਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਵਿੰਦਰ ਸਿੰਘ ਸ੍ਰੀ ਹਰਿਮੰਦਰ ਸਾਹਿਬ, ਬਾਬਾ ਅਮਰਜੀਤ ਸਿੰਘ ਧਰਮਕੋਟ, ਬਾਬਾ ਪ੍ਰੇਮਾ ਨੰਦ, ਬਾਬਾ ਹਰਜੀਤ ਸਿੰਘ ਗੋਬਿੰਦਗੜ੍ਹ, ਬਾਬਾ ਬਲਦੇਵ ਸਿੰਘ ਜੋਗੇਵਾਲਾ ਵਲੋਂ ਗਿਆਨੀ ਹਰਪ੍ਰੀਤ ਸਿੰਘ, ਬਾਬਾ ਪਵਨਦੀਪ ਸਿੰਘ ਜਲਾਲਾਬਾਦ, ਭਾਈ ਗੁਰਜੀਤ ਸਿੰਘ ਮੁਕਤਸਰ ਸਾਹਿਬ, ਬਾਬਾ ਫ਼ਕੀਰ ਸਿੰਘ ਖੰਨਾ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਸੁਖਵਿੰਦਰ ਸਿੰਘ ਮਾਤਾ ਕੌਲਾਂ ਭਲਾਈ ਕੇਂਦਰ, ਭਾਈ ਅਰਜਨ ਸਿੰਘ, ਭਾਈ ਜਸਵਿੰਦਰ ਸਿੰਘ ਸਮਾਧ ਭਾਈ, ਬਾਬਾ ਧਰਮਪਾਲ ਸਿੰਘ ਲੌਂਗੋਵਾਲ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਬਾਬਾ ਕੰਡਿਆਲ ਵਾਲੇ, ਭਾਈ ਗਗਨਦੀਪ ਸਿੰਘ, ਬਾਬਾ ਅਮਰਜੀਤ ਸਿੰਘ ਨਾਨਕਸਰ, ਭਾਈ ਗੁਰਪ੍ਰੀਤ ਸਿੰਘ ਬੱਧਨੀ ਕਲਾਂ, ਬਾਬਾ ਇੰਦਰਜੀਤ ਸਿੰਘ ਉੱਭਾਵਾਲ, ਭਾਈ ਕੁਲਦੀਪ ਸਿੰਘ ਫੱਗੂ ਮੈਂਬਰ ਸ਼੍ਰੋਮਣੀ ਕਮੇਟੀ ਸਿਰਸਾ (ਹਰਿਆਣਾ) ਆਦਿ ਤੋਂ ਇਲਾਵਾ ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਕਥਾ ਵਾਚਕਾਂ ਤੇ ਵਿਦਵਾਨਾਂ ਨੇ ਸ਼ਬਦ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਭਾਈ ਅੰਗਰੇਜ਼ ਸਿੰਘ ਵਲੋਂ ਨਿਭਾਈ ਗਈ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਉ ਦੇ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਗਦੀਸ਼ ਸਿੰਘ ਦਿੱਲੀ, ਮੇਜਰ ਸਿੰਘ ਅਡਜੈਕਟਿਵ ਮੈਂਬਰ ਐਸ.ਜੀ.ਪੀ.ਸੀ., ਅਵਤਾਰ ਸਿੰਘ ਜ਼ੀਰਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਭੋਲਾ ਸਿੰਘ ਇੰਚਾਰਜ ਮਾਲਵਾ ਜ਼ੋਨ, ਅਮਰਵੀਰ ਸਿੰਘ ਢੋਟ ਪ੍ਰਧਾਨ ਫੈਡਰੇਸ਼ਨ, ਬਾਬਾ ਜੱਸਾ ਸਿੰਘ ਮੋਗਾ, ਦਲਜੀਤ ਸਿੰਘ ਅਮਰਕੋਟ, ਹਰਦੇਵ ਸਿੰਘ ਕੈਨੇਡਾ, ਉਪਿੰਦਰ ਸਿੰਘ ਦਿੱਲੀ, ਸੁਖਪਾਲ ਸਿੰਘ ਚਿੰਟੂ, ਨੱਥਾ ਸਿੰਘ ਮਠਾੜੂ ਦਿੱਲੀ, ਬਲਜਿੰਦਰ ਸਿੰਘ ਮਠਾੜੂ, ਪਰਵਿੰਦਰ ਸਿੰਘ ਨੰਗਲ, ਡਾ. ਕੁਲਦੀਪ ਸਿੰਘ ਜਾਂਗਪੁਰ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਮੁਖ਼ਤਿਆਰ ਸਿੰਘ ਵਿਰਦੀ ਲੁਧਿਆਣਾ, ਅਵਤਾਰ ਸਿੰਘ ਮੋਗਾ, ਸਤਿੰਦਰ ਸਿੰਘ, ਦਰਸ਼ਨ ਸਿੰਘ ਮੋਗਾ, ਮਾਸਟਰ ਸੁਖਦੇਵ ਸਿੰਘ, ਜਗਜੀਵਨ ਰਾਮ ਗੋਇਲ, ਰਣਜੀਤ ਸਿੰਘ ਕੈਨੇਡਾ, ਭੁਪਿੰਦਰ ਸਿੰਘ ਮੋਗਾ, ਧਾਰਮਿਕ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ ਪੰਜਾਬ ਸਰਕਾਰ ਪੇਪਰ ਲੀਕ ਮਾਮਲਿਆਂ ’ਚ ਸੱਚਾਈ ਲੁਕਾਉਣ ਦੀ ਕੋਸ਼ਿਸ਼ ਕਰ ਰਹੀ-ਜਾਖੜ ਅਗਲੀ ਖ਼ਬਰ ਪੇਪਰ ਲੀਕ ਮਾਮਲਿਆਂ ’ਤੇ ਨੌਜਵਾਨਾਂ ਨੂੰ ਜਵਾਬ ਦੇਣ ਮੁੱਖ ਮੰਤਰੀ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।