04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

17 ਫੁੱਟ ਲੰਮਾ ਪੰਜਾਬੀ ਪਰਾਂਦਾ ਤਿਆਰ ਕਰਕੇ ਬਣਾਇਆ ਵਿਸ਼ਵ ਰਿਕਾਰਡ 1100 ਰੀਲਾਂ ਨਾਲ ਤਿਆਰ ਕੀਤਾ ਵਿਸ਼ਾਲ ਪਰਾਂਦਾ

ਅਜੀਤ ਡੈਸਕ 31-07-2026
ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ (ਭੁੱਲਰ, ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਪ੍ਰੋਫੈਸਰ ਸੰਦੀਪ ਸਿੰਘ ਦੀ ਅਗਵਾਈ ਵਿਚ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਕਲਾ ਦੇ ਮਾਧਿਅਮ ਜ਼ਰੀਏ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾਉਦਿਆਂ 17 ਫੁੱਟ ਲੰਮਾ ਪੰਜਾਬੀ ਪਰਾਂਦਾ ਤਿਆਰ ਕਰਕੇ ‘ਵਿਸ਼ਵ ਬੁੱਕ ਰਿਕਾਰਡ’ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਹ ਉਪਲਬਧੀ ਕਾਲਜ ਦੇ ਫਾਈਨ ਆਰਟਸ ਵਿਭਾਗ ਅਤੇ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਬਣੀ ਹੈ।ਫਾਈਨ ਆਰਟਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਸਿੰਘ ਨੇ ਦੱਸਿਆ ਕਿ ਇਸ ਵਿਲੱਖਣ ਪਰਾਂਦੇ ਦੀ ਕੁੱਲ ਲੰਬਾਈ 17 ਫੁੱਟ ਹੈ। ਇਸ ਨੂੰ ਤਿਆਰ ਕਰਨ ਲਈ ਲਗਭਗ 1100 ਰੀਲਾਂ ਧਾਗੇ ਦੀਆਂ ਵਰਤੀਆਂ ਗਈਆਂ। ਇਕ ਰੀਲ ਦੀ ਔਸਤ ਲੰਬਾਈ ਕਰੀਬ 100 ਫੁੱਟ (ਲਗਭਗ 33 ਮੀਟਰ) ਹੋਣ ਦੇ ਆਧਾਰ ’ਤੇ ਇਸ ਪਰਾਂਦੇ ਨੂੰ ਤਿਆਰ ਕਰਨ ਲਈ ਲਗਭਗ 36,300 ਮੀਟਰ ਧਾਗੇ ਦੀ ਵਰਤੋਂ ਕੀਤੀ ਗਈ ਹੈ। ਇਸ ਰਚਨਾਤਮਕ ਉਪਰਾਲੇ ਵਿਚ ਹਰਪ੍ਰੀਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਕਮਲਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਲਵਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਰਾਹੁਲ ਸਿੰਘ, ਜਗਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਰਜਤ ਸ਼ੇਖ ਨੇ ਅਹਿਮ ਭੂਮਿਕਾ ਨਿਭਾਈ।ਪ੍ਰੋ. ਸੰਦੀਪ ਸਿੰਘ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੰਜਾਬੀ ਸੱਭਿਆਚਾਰ ਦੀ ਵਿਲੱਖਣ ਪਛਾਣ ‘ਪਰਾਂਦਾ’ ਨੂੰ ਕਲਾ, ਸਿਰਜਣਾਤਮਕਤਾ ਅਤੇ ਵਿਦਿਆਰਥੀਆਂ ਦੀ ਸਮੂਹਿਕ ਮਿਹਨਤ ਨਾਲ ਇਕ ਨਵਾਂ ਰੂਪ ਦੇ ਕੇ ਵਿਸ਼ਵ ਪੱਧਰ ’ਤੇ ਪੇਸ਼ ਕਰਨਾ ਸੀ। ਕਾਲਜ ਪ੍ਰਿੰਸੀਪਲ ਸ਼ਾਮ ਸੁੰਦਰ, ਉਪ ਪ੍ਰਿੰਸੀਪਲ ਡਾ. ਅਚਲਾ ਰਾਣੀ, ਡਾ. ਨੀਤੂ ਸ਼ਰਮਾ, ਪ੍ਰੋ. ਗਗਨਦੀਪ ਸਿੰਘ ਹਾਂਡਾ, ਪ੍ਰੋ. ਸ਼ਿਵਾਨੀ, ਪ੍ਰੋ. ਦਿਨੇਸ਼ ਕੁਮਾਰ ਅਤੇ ਪ੍ਰੋ. ਰਮਨਦੀਪ ਸਿੰਘ ਆਦਿ ਨੇ ਸਮੁੱਚੀ ਟੀਮ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਇਆਲੀ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ 15 ਆਗੂਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।