09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਜਨਾਲਾ ਥਾਣਾ ਹਮਲਾ ਮਾਮਲਾ ਬਿਕਰਮਜੀਤ ਸਿੰਘ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅਜੀਤ ਡੈਸਕ 31-07-2026
ਅਜਨਾਲਾ, 30 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਾਲ 2023 ਦੇ ਬਹੁ-ਚਰਚਿਤ ਅਜਨਾਲਾ ਥਾਣਾ ਹਮਲਾ ਮਾਮਲੇ ਤੋਂ ਕੁਝ ਦਿਨ ਪਹਿਲਾਂ ਇਕ ਨੌਜਵਾਨ ਵਰਿੰਦਰ ਸਿੰਘ ਦੀ ਹੋਈ ਕੁੱਟਮਾਰ ਮਾਮਲੇ ਵਿਚ ਲੋੜੀਂਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਉੱਤਰ ਪ੍ਰਦੇਸ਼ ਪੁਲਿਸ ਵਲੋਂ ਭਾਰਤ-ਨਿਪਾਲ ਸਰਹੱਦ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਬਿਕਰਮਜੀਤ ਸਿੰਘ ਨੂੰ ਉੱਤਰ ਪ੍ਰਦੇਸ਼ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਜਨਾਲਾ ਅਦਾਲਤ ਵਿਚ ਲਿਆ ਕੇ ਪੇਸ਼ ਕੀਤਾ ਗਿਆ। ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਥਾਣਾ ਅਜਨਾਲਾ ਵਿਖੇ ਦਰਜ ਮੁਕੱਦਮਾ ਨੰਬਰ 29 ਵਿਚ ਲੋੜੀਂਦਾ ਸੀ, ਜਿਸ ਦਾ ਅਦਾਲਤ ਵਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾਉਣ ਤੋਂ ਬਾਅਦ ਯੂ.ਪੀ. ਪੁਲਿਸ ਵਲੋਂ ਅੱਜ ਉਸਨੂੰ ਅਦਾਲਤ ਵਿਚ ਇਥੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਅਜਨਾਲਾ ਪੁਲਿਸ ਵਲੋਂ ਜੱਜ ਸਾਹਿਬ ਦੀ ਆਗਿਆ ਦੇ ਨਾਲ ਅਜਨਾਲਾ ਪੁਲਿਸ ਵਲੋਂ ਉਸ ਨੂੰ ਮੁਕੱਦਮਾ ਨੰਬਰ 29 ਵਿਚ ਰਸਮੀ ਤੌਰ ਤੇ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਬਿਕਰਮਜੀਤ ਸਿੰਘ ਨੂੰ ਪਿਛਲੇ ਦਿਨੀਂ ਭਾਰਤ-ਨੇਪਾਲ ਸਰਹੱਦ ਨੇੜੇ ਉਸ ਸਮੇਂ ਕਾਬੂ ਕੀਤਾ ਗਿਆ ਸੀ, ਜਦੋਂ ਉਹ ਕਥਿਤ ਤੌਰ ‘ਤੇ ਇਕ ਐਨ.ਆਰ.ਆਈ. ਪਰਿਵਾਰ ਨਾਲ ਗੱਡੀ ਰਾਹੀਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਪਿਛਲੀ ਖ਼ਬਰ ਭਾਈ ਗੁਰਇਕਪ੍ਰੀਤ ਸਿੰਘ ਗੰਡੇਵਾਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮੰਗਾਂ ਪੂਰੀਆਂ ਨਾ ਹੋਣ ਤੱਕ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ- ਮੰਗਾ ਸਿੰਘ ਪੰਜਾਬ ਬੰਦ ਨੂੰ ਅਮਲੋਹ ’ਚ ਮਿਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।