08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਇਮਰਾਨ ਖ਼ਾਨ ਨੂੰ ਇਸ ਸਾਲ ਰਿਹਾਅ ਕੀਤੇ ਜਾਣ ਦੀ ਸੰਭਾਵਨਾ-ਅਸਲਮ ਘੁੰਮਣ

ਅਜੀਤ ਡੈਸਕ 31-07-2026
ਅੰਮ੍ਰਿਤਸਰ, 30 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਨੇਤਾ ਬ੍ਰਿਗੇਡੀਅਰ (ਸੇਵਾ ਮੁਕਤ) ਅਸਲਮ ਘੁੰਮਣ ਨੇ ਕਿਹਾ ਕਿ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਸਾਲ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਾਰਟੀ ਆਗੂਆਂ ਨੂੰ ਜੇਲ੍ਹ ‘ਚ ਇਮਰਾਨ ਖ਼ਾਨ ਨਾਲ ਮਿਲਣ ਦੀ ਇਜਾਜ਼ਤ ਦਿੰਦੀ ਤਾਂ ਰਾਜਨੀਤਿਕ ਗੱਲਬਾਤ ਅੱਗੇ ਵਧ ਸਕਦੀ ਸੀ। ਘੁੰਮਣ ਨੇ ਦਾਅਵਾ ਕੀਤਾ ਕਿ ਮੌਜੂਦਾ ਖੜੋਤ ਇਸ ਲਈ ਹੈ, ਕਿਉਂਕਿ ਸਰਕਾਰ ਗੱਲਬਾਤ ਪ੍ਰਤੀ ਗੰਭੀਰ ਨਹੀਂ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਗੱਲਬਾਤ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਆਪਣੇ ਹੱਥਾਂ ‘ਚ ਕੁਝ ਨਹੀਂ ਹੈ ਅਤੇ ਇਸ ਬਾਰੇ ਫ਼ੈਸਲਾ ਫ਼ੌਜ ਮੁਖੀ ਆਸਿਮ ਮੁਨੀਰ ਵਲੋਂ ਹੀ ਲਿਆ ਜਾਵੇਗਾ।
ਪਿਛਲੀ ਖ਼ਬਰ ਐਲ.ਆਈ.ਸੀ. ਨੇ ਭਾਰਤ ਸਰਕਾਰ ਨੂੰ ਲਾਭਅੰਸ਼ ਚੈੱਕ ਸੌਂਪਿਆ ਅਗਲੀ ਖ਼ਬਰ ਕੈਨੇਡਾ ਵਿਚ ਨਵਨੀਤ ਕੌਰ ਦੀ ਹੱਤਿਆ ਦੇ ਮਾਮਲੇ ’ਚ ਪਰਿਵਾਰ ਵਲੋਂ ਇਨਸਾਫ਼ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।