04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਕਰਜ਼ੇ ਵਿਚ ਡੁੱਬਾ-ਰੰਧਾਵਾ

ਅਜੀਤ ਡੈਸਕ 31-07-2026
ਚੰਡੀਗੜ੍ਹ, 30 ਜੁਲਾਈ( ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੋਆ ਵਿਚ ਪੰਜਾਬ ਸਰਕਾਰ ਦੇ ਪ੍ਰਚਾਰ ਮੁਹਿੰਮ ਨੂੰ ਮੰਦਭਾਗਾ ਅਤੇ ਜਨਤਕ ਪੈਸੇ ਦੀ ਬਰਬਾਦੀ ਦੱਸਿਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ ਅਤੇ ਜਨਤਾ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੀ ਹੈ ਤਾਂ ਦੂਜੇ ਰਾਜਾਂ ਵਿਚ ਮੁੱਖ ਮੰਤਰੀ ਦੇ ਪ੍ਰਚਾਰ ਮੁਹਿੰਮ ਕਿੰਨੇ ਢੁਕਵੇਂ ਹਨ। ਪੰਜਾਬ ਬੰਦ ਸੂਬੇ ਦੇ ਕਰਮਚਾਰੀਆਂ ਅਤੇ ਜਨਤਾ ਵਿਚ ਸਰਕਾਰ ਪ੍ਰਤੀ ਵਧ ਰਹੀ ਅਸੰਤੁਸ਼ਟੀ ਦਾ ਸੰਕੇਤ ਹੈ। ਰੰਧਾਵਾ ਨੇ ਵਿਧਾਨ ਸਭਾ ਵਿਚ ਇਕ ਵਾਈਟ ਪੇਪਰ ਲਿਆਉਣ ਦੀ ਮੰਗ ਕੀਤੀ।ਰੰਧਾਵਾ ਨੇ ਕਿਹਾ ਕਿ ਵੱਖ-ਵੱਖ ਜਨਤਕ ਰਿਪੋਰਟਾਂ ਅਨੁਸਾਰ ਪੰਜਾਬ ਦਾ ਕੁੱਲ ਕਰਜ਼ਾ ਲਗਾਤਾਰ ਵਧ ਰਿਹਾ ਹੈ ਅਤੇ ਸੂਬੇ ਦੀ ਵਿੱਤੀ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਪਿਛਲੀ ਖ਼ਬਰ ਪਾਕਿ ਨੇ ਈਰਾਨ ਤੇ ਅਮਰੀਕਾ ਨਾਲ ਜੁੜੀ ਨਾਜ਼ੁਕ ਸੁਰੱਖਿਆ ਸਥਿਤੀ ’ਤੇ ਪ੍ਰਗਟਾਈ ਚਿੰਤਾ ਅਗਲੀ ਖ਼ਬਰ ਰਾਜਸਥਾਨ ਤੋਂ ਬਚਾਏ ਗਏ ਘੜਿਆਲ ਦਾ ਬਿਆਸ ਦਰਿਆ ’ਚ ਕੀਤਾ ਜਾਵੇਗਾ ਮੁੜ ਵਸੇਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।