02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਅਜੀਤ ਡੈਸਕ 01-08-2026
ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਫਗਵਾੜਾ ਮਾਰਗ ’ਤੇ ਪਿੰਡ ਡਵਿਡਾ ਅਹਿਰਾਣਾ ਕੋਲ ਹੋਏ ਸੜਕ ਹਾਦਸੇ ’ਚ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ, ਜਦਕਿ ਡੇਢ ਸਾਲ ਦੀ ਬੱਚੀ ਜ਼ਖਮੀ ਹੋ ਗਈ। ਪੁਲਿਸ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਤੜਕੇ ਕਰੀਬ 3 ਵਜੇ ਹੋਇਆ। ਪਰਿਵਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਿਲੌਰ ਤੋਂ ਵਾਪਸ ਚੱਬੇਵਾਲ ਵੱਲ ਨੂੰ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਡਵਿਡਾ ਅਹਿਰਾਣਾ ਦੇ ਕੋਲ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਸ਼ੌਕਤ (35), ਉਸ ਦੀ ਪਤਨੀ ਸ਼ਮਾ ਉਰਫ਼ ਕਨੀਜ਼ਾਂ (32) ਅਤੇ ਚਾਲ ਸਾਲਾ ਰੇਹਾਨ ਵਜੋਂ ਹੋਈ ਹੈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਰੀਧਾ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖਲ ਕਰਵਾਇਆ ਗਿਆ ਹੈ। ਮੇਹਟੀਆਣਾ ਦੇ ਐਸ.ਐੱਚ.ਓ. ਰਾਜਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਦਾ ਪਿਛੋਕੜ ਜੰਮੂ ਕਸ਼ਮੀਰ ਦਾ ਦੱਸਿਆ ਜਾ ਰਿਹਾ ਹੈ ਅਤੇ ਉਹ ਚੱਬੇਵਾਲ ਵਿਖੇ ਮਜ਼ਦੂਰੀ ਕਰਦੇ ਸਨ।
ਪਿਛਲੀ ਖ਼ਬਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਤੇ ਸਫ਼ਾਈ ਕਰਮਚਾਰੀਆਂ ’ਤੇ ਜ਼ੁਲਮ ਬਰਦਾਸ਼ਤ ਨਹੀਂ-ਸੁਖਬੀਰ ਬਰਨਾਲਾ ਲਾਠੀਚਾਰਜ ਦੀ ਨਿਆ... ਅਗਲੀ ਖ਼ਬਰ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣੇ-ਨਾਇਬ ਸਿੰਘ ਸੈਣੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਸਨੌਰ ਪੁੱਜੇ ਹਰਿਆਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।